13.1 C
Toronto
Wednesday, October 15, 2025
spot_img
Homeਦੁਨੀਆਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ

ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ

ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਦੀ ਜਮ ਕੇ ਆਲੋਚਨਾ ਕੀਤੀ।
ਹੈਰਿਸ ਨੇ ਪ੍ਰੋਗਰਾਮ ਵਿਚ ਮੌਜੂਦ ਵਿਅਕਤੀਆਂ ਨੂੰ ਕਿਹਾ ਕਿ ਉਸ ਦੀਆਂ ਚੋਣ ਰੈਲੀਆਂ ਵਿਚ ਜਿੱਥੇ ‘ਵੱਡੀ ਗਿਣਤੀ ‘ਚ ਲੋਕ ਪੁੱਜ ਰਹੇ ਹਨ, ਉਥੇ ਟਰੰਪ ਦੀਆਂ ਚੋਣ ਰੈਲੀਆਂ ਤੋਂ ਲੋਕ ਉਸ ਦੀਆਂ ਬੇਤੁਕੀਆਂ ਤਕਰੀਰਾਂ ਕਰਕੇ ਕੰਨੀ ਕਤਰਾਉਣ ਲੱਗੇ ਹਨ। ਟਰੰਪ ਵੱਲੋਂ ਰੈਲੀਆਂ ਦੌਰਾਨ ਪਰਵਾਸ ਦੇ ਮੁੱਦੇ ‘ਤੇ ਹੈਰਿਸ ਨੂੰ ਘੇਰੇ ਜਾਣ ਕਰਕੇ ਉਪ ਰਾਸ਼ਟਰਪਤੀ ਨੇ ਪਿਛਲੇ ਦਿਨੀਂ ਐਰੀਜ਼ੋਨਾ ਦੇ ਸਰਹੱਦੀ ਕਸਬੇ ਡਗਲਸ ਦਾ ਦੌਰਾ ਕੀਤਾ ਸੀ।
ਜੋਅ ਬਾਇਡਨ ਤੋਂ ਰਾਸ਼ਟਰਪਤੀ ਚੋਣਾਂ ਦੀ ਕਮਾਨ ਆਪਣੇ ਹੱਥਾਂ ਵਿਚ ਲੈਣ ਮਗਰੋਂ ਕਮਲਾ ਹੈਰਿਸ ਦੀ ਅਮਰੀਕਾ-ਮੈਕਸਿਕੋ ਬਾਰਡਰ ਦੀ ਇਹ ਪਹਿਲੀ ਫੇਰੀ ਸੀ। ਇਸੇ ਦੌਰਾਨ ਵ੍ਹਾਈਟ ਹਾਊਸ ਨੇ ਕਿਹਾ ਕਿ ਉਪ ਰਾਸ਼ਟਰਪਤੀ ਕਮਲਾ ਹੈਰਿਸ ਜਲਦੀ ਹੀ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕਰਨਗੇ।
ਜ਼ਿਕਰਯੋਗ ਹੈ ਕਿ 5 ਨਵੰਬਰ 2024 ਨੂੰ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।

RELATED ARTICLES
POPULAR POSTS