Breaking News
Home / ਹਫ਼ਤਾਵਾਰੀ ਫੇਰੀ / ਮਿਸੀਸਾਗਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਮਿਸੀਸਾਗਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਪੰਜਾਬੀ ਭਾਈਚਾਰੇ ਨੇ ਅਜਿਹੀਆਂ ਘਟਨਾਵਾਂ ਨੂੰ ਦੱਸਿਆ ਮੰਦਭਾਗਾ
ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ ਹੋਈ ਹੈ। ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖਿਲਾਫ ਰੋਸ ਵਿਖਾਵੇ ਹੋ ਰਹੇ ਹਨ। ਇਸ ਦੌਰਾਨ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਫਲਸਤੀਨੀ ਝੰਡਾ ਬੰਨ੍ਹ ਦਿੱਤਾ ਗਿਆ। ਕੁਝ ਵਿਖਾਵਾਕਾਰੀਆਂ ਨੇ ਮਿਸੀਸਾਗਾ ਸ਼ਹਿਰ ਦੀ ਡਰਿਊ ਰੋਡ ਸਥਿਤ ਗਰੇਟ ਪੰਜਾਬ ਪਲਾਜ਼ੇ ਵਿੱਚ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਕਥਿਤ ਛੇੜ-ਛਾੜ ਵੀ ਕੀਤੀ। ਪੰਜਾਬੀ ਭਾਈਚਾਰੇ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਫਲਸਤੀਨੀ ਝੰਡਾ ਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਰਹਿੰਦੇ ਫਲਸਤੀਨ ਸਮਰਥਕ ਕਈ ਦਿਨਾਂ ਤੋਂ ਇਜ਼ਰਾਈਲ ਖਿਲਾਫ ਰੋਸ ਵਿਖਾਵੇ ਕਰ ਰਹੇ ਹਨ ਅਤੇ ਕਈ ਥਾਵਾਂ ‘ਤੇ ਫਲਸਤੀਨੀ ਝੰਡੇ ਲਗਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਇਸ ਤੋਂ ਪਹਿਲਾਂ ਹਾਈਵੇਅ 401 ਸਮੇਤ ਕਈ ਹੋਰ ਪ੍ਰਮੁੱਖ ਸੜਕਾਂ ਦੀਆਂ ਉੱਚੀਆਂ ਥਾਵਾਂ ਉੱਤੇ ਝੰਡੇ ਬੰਨ੍ਹ ਦਿੱਤੇ ਸਨ ਜੋ ਬਾਅਦ ਵਿੱਚ ਪੁਲਿਸ ਵੱਲੋਂ ਉਤਾਰ ਦਿੱਤੇ ਗਏ।

 

Check Also

ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ …