ਅਕਾਲੀ ਦਲ ਬਾਦਲ ਨੇ ਐਲਾਨੇ 26 ਉਮੀਦਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਮ ਸ਼ਾਮਲ ਹਨ। ਗ੍ਰੇਟਰ ਕੈਲਾਸ਼ ਵਾਰਡ ਤੋਂ ਮਨਜੀਤ ਸਿੰਘ ਜੀ.ਕੇ., ਪੰਜਾਬੀ ਬਾਗ ਤੋਂ ਮਨਜਿੰਦਰ ਸਿੰਘ ਸਿਰਸਾ, ਪ੍ਰੀਤਮਪੁਰਾ ਤੋਂ ਮਹਿੰਦਰ ਪਾਲ ਸਿੰਘ ਚੱਢਾ, ਤ੍ਰੀ-ਨਗਰ ਤੋਂ ਸਤਪਾਲ ਸਿੰਘ ਅਤੇ ਫਤਹਿ ਨਗਰ ਵਾਰਡ ਤੋਂ ਅਮਰਜੀਤ ਸਿੰਘ ਫਤਹਿ ਨਗਰ ਚੋਣ ਮੈਦਾਨ ਵਿਚ ਉਤਰਨ ਵਾਲੇ ਕਮੇਟੀ ਅਹੁਦੇਦਾਰ ਹਨ।ਇਸੇ ਤਰ੍ਹਾਂ ਜਾਰੀ ਕੀਤੀ ਗਈ 26 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਅਵਤਾਰ ਸਿੰਘ ਹਿੱਤ ਨੂੰ ਹਰੀ ਨਗਰ ਤੋਂ, ਉਂਕਾਰ ਸਿੰਘ ਥਾਪਰ ਨੂੰ ਸ਼ਿਵ ਨਗਰ ਤੋਂ ਅਤੇ ਹਰਮੀਤ ਸਿੰਘ ਕਾਲਕਾ ਨੂੂੰ ਕਾਲਕਾ ਜੀ ਤੋਂ ਟਿਕਟ ਦਿੱਤੀ ਗਈ ਹੈ।
ਅਕਾਲੀ ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਬਾਕੀ ਰਹਿ ਗਏ 20 ਉਮੀਦਵਾਰਾਂ ਦੀ ਦੂਜੀ ਸੂਚੀ ਵੀ ਛੇਤੀ ਜਾਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ ਨੂੰ ਵੋਟਾਂ ਪੈ ਰਹੀਆਂ ਹਨ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …