6.3 C
Toronto
Tuesday, October 28, 2025
spot_img
Homeਭਾਰਤਤਿਰੂਪਤੀ ਲੱਡੂ ਵਿਵਾਦ ਮਾਮਲਾ

ਤਿਰੂਪਤੀ ਲੱਡੂ ਵਿਵਾਦ ਮਾਮਲਾ

ਘੱਟੋ-ਘੱਟ ਰੱਬ ਨੂੰ ਤਾਂ ਬਖ਼ਸ਼ ਦਿਓ : ਸੁਪਰੀਮ ਕੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਘੱਟੋ-ਘੱਟ ਰੱਬ ਨੂੰ ਤਾਂ ਸਿਆਸਤ ਤੋਂ ਦੂਰ ਰੱਖਿਆ ਜਾਵੇ। ਕੋਰਟ ਨੇ ਤਿਰੂਪਤੀ ਲੱਡੂ ਬਣਾਉਣ ਲਈ ਜਾਨਵਰਾਂ ਦੀ ਚਰਬੀ ਵਰਤਣ ਸਬੰਧੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਤੋਂ ਇਸ ਬਾਰੇ ਸਬੂਤ ਮੰਗਿਆ ਹੈ।
ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਮੁੱਖ ਮੰਤਰੀ ਨੇ ਇਹ ਦਾਅਵਾ 18 ਸਤੰਬਰ ਨੂੰ ਕੀਤਾ ਸੀ, ਜਦੋਂਕਿ ਇਸ ਮਾਮਲੇ ਵਿਚ ਐੱਫਆਈਆਰ 25 ਸਤੰਬਰ ਨੂੰ ਦਾਇਰ ਕੀਤੀ ਗਈ ਤੇ ਵਿਸ਼ੇਸ਼ ਜਾਂਚ ਟੀਮ (ਸਿਟ) 26 ਸਤੰਬਰ ਨੂੰ ਬਣਾਈ ਗਈ।
ਬੈਂਚ ਨੇ ਕਿਹਾ, ‘ਕਿਸੇ ਸਿਖਰਲੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਵੱਲੋਂ ਲੋਕਾਂ ਵਿਚ ਜਾ ਕੇ ਅਜਿਹੇ ਬਿਆਨ ਦੇਣੇ, ਜਿਸ ਨਾਲ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜ ਸਕਦੀ ਹੈ, ਗ਼ੈਰਵਾਜਬ ਹੈ।’ ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਇਹ ਫੈਸਲਾ ਕਰਨ ਵਿਚ ਉਨ੍ਹਾਂ ਦੀ ਮਦਦ ਕਰੇ ਕਿ ਕੀ ਸੂਬਾ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਨੂੰ ਜਾਂਚ ਦਾ ਅਮਲ ਜਾਰੀ ਰੱਖਣਾ ਚਾਹੀਦਾ ਹੈ ਜਾਂ ਫਿਰ ਨਿਰਪੱਖ ਏਜੰਸੀ ਵੱਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਬੈਂਚ ਤਿਰੂਪਤੀ ਲੱਡੂ ਵਿਵਾਦ ਮਾਮਲੇ ਦੀ ਕੋਰਟ ਦੀ ਨਿਗਰਾਨੀ ‘ਚ ਜਾਂਚ ਕਰਵਾਉਣ ਦੀ ਮੰਗ ਸਣੇ ਹੋਰ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਸੀ।
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਬਣਾਉਣ ਲਈ ਮਿਲਾਵਟੀ ਘਿਉ ਵਰਤੇ ਜਾਣ ਸਬੰਧੀ ਸਬੂਤ ਮੰਗਿਆ। ਬੈਂਚ ਨੇ ਕਿਹਾ, ‘ਘੱਟੋ-ਘੱਟ ਅਸੀਂ ਇਹ ਉਮੀਦ ਕਰਦੇ ਹਾਂ ਕਿ ਰੱਬ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਵੇ।’ ਮਹਿਤਾ ਨੇ ਕਿਹਾ ਕਿ ਇਹ ਸ਼ਰਧਾ ਤੇ ਵਿਸ਼ਵਾਸ ਨਾਲ ਜੁੜਿਆ ਮਸਲਾ ਹੈ ਤੇ ਜੇ ਮਿਲਾਵਟੀ ਘਿਉ ਵਰਤਿਆ ਗਿਆ ਹੈ ਤਾਂ ਇਹ ਸਵੀਕਾਰਯੋਗ ਨਹੀਂ।

 

RELATED ARTICLES
POPULAR POSTS