ਜੰਮੂ : ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨਿਬੜ ਗਿਆ ਹੈ। ਜੰਮੂ ਕਸ਼ਮੀਰ ਵਿਚ 3 ਪੜਾਵਾਂ ਵਿਚ ਵੋਟਾਂ ਪਈਆਂ ਅਤੇ ਇਨ੍ਹਾਂ ਤਿੰਨਾਂ ਪੜ੍ਹਾਵਾਂ ਦੀਆਂ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਪਹਿਲੇ ਪੜਾਅ ਦੌਰਾਨ 18 ਸਤੰਬਰ, ਦੂਜੇ ਪੜਾਅ ਦੌਰਾਨ 25 ਸਤੰਬਰ ਅਤੇ ਤੀਜੇ ਪੜਾਅ ਦੌਰਾਨ ਅੱਜ 1 ਅਕਤੂਬਰ ਨੂੰ ਵੋਟਾਂ ਪਈਆਂ ਹਨ ਅਤੇ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ‘ਚ ਵੀ ਵਿਧਾਨ ਸਭਾ ਲਈ ਵੋਟਾਂ 5 ਅਕਤੂਬਰ ਨੂੰ ਪੈਣੀਆਂ ਹਨ ਅਤੇ ਉਸਦੇ ਨਤੀਜੇ ਵੀ 8 ਅਕਤੂਬਰ ਨੂੰ ਵੀ ਆਉਣੇ ਹਨ।