14.4 C
Toronto
Thursday, May 28, 2026
spot_img
Homeਪੰਜਾਬਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਸਿੱਖ ਅਕਾਲੀ ਉਮੀਦਵਾਰਾਂ ਖਿਲਾਫ ਹੋਵੇਗੀ ਕਾਰਵਾਈ

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਸਿੱਖ ਅਕਾਲੀ ਉਮੀਦਵਾਰਾਂ ਖਿਲਾਫ ਹੋਵੇਗੀ ਕਾਰਵਾਈ

1ਕਈ ਅਕਾਲੀ ਆਗੂਆਂ ਨੇ ਡੇਰਾ ਸਿਰਸਾ ਦੀ ਮੀਟਿੰਗ ਵਿਚ ਭਰੀ ਸੀ ਹਾਜ਼ਰੀ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਹਮਾਇਤ ਹਾਸਲ ਕਰਨ ਲਈ ਡੇਰੇ ਦੇ ਦਰਸ਼ਨ ਕਰਨ ਵਾਲੇ ਸਿੱਖ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਦੀ ਤਿਆਰੀ ਹੋ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਉੱਤੇ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿੱਚ ਜਾਂਚ ਕਮੇਟੀ ਬਣਾਉਣ ਲਈ ਕਹਿ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਸਾਰੇ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ। ਕਮੇਟੀ ਜਾਂਚ ਮੁਕੰਮਲ ਕਰਨ ਮਗਰੋਂ ਰਿਪੋਰਟ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ।
ਦੂਜੇ ਪਾਸੇ ਦਿੱਲੀ ਗੁਰਦੁਆਰਾ ਕਮੇਟੀ ਨੇ ਵੀ ਅਕਾਲ ਤਖ਼ਤ ਸਾਹਿਬ ਨੂੰ ਇਸ ਸਬੰਧੀ ਸ਼ਿਕਾਇਤ ਭੇਜਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਿਵੇਂ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਡੇਰਾ ਸਿਰਸਾ ਜਾਣ ਵਾਲੇ ਸਿੱਖ ਉਮੀਦਵਾਰਾਂ ਦੀ ਜਾਂਚ ਸਬੰਧੀ ਲਿਖਤੀ ਆਦੇਸ਼ ਪ੍ਰਾਪਤ ਹੋਣਗੇ, ਤੁਰੰਤ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਵੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਪੱਤਰ ਭੇਜਿਆ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਕਈ ਆਗੂਆਂ ਦੀ ਡੇਰਾ ਸਿਰਸਾ ਦੇ ਕਾਰਕੁੰਨਾਂ ਨਾਲ ਮੀਟਿੰਗ ਹੋਈ ਸੀ ਅਤੇ ਉਨ੍ਹਾਂ ਅਕਾਲੀ-ਭਾਜਪਾ ਦੀ ਹਮਾਇਤ ਕਰਨ ਲਈ ਕਿਹਾ ਸੀ।

RELATED ARTICLES
POPULAR POSTS