23.9 C
Toronto
Thursday, August 13, 2026
spot_img
Homeਪੰਜਾਬਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆਰਈਆ : ਡੇਰਾ ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਭਾਰਤ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿੱਚ ਜਾ ਵਿਦੇਸ਼ੀ ਦੌਰਿਆਂ ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਮੁਹੱਈਆ ਕਰਵਾਈ ਜ਼ੈੱਡ ਪਲੱਸ ਸੁਰੱਖਿਆ ਛਤਰੀ ਤਹਿਤ ਸੀਆਰਪੀਐੱਫ ਕਮਾਂਡੋ ਤਾਇਨਾਤ ਹੋਣਗੇ। ਲੰਘੀ 2 ਸਤੰਬਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਧਿਕਾਰੀ ਥਾਪਿਆ ਸੀ ਅਤੇ ਡੇਰੇ ਦੇ ਕੰਮਕਾਜ ਦੀ ਜ਼ਿੰਮੇਵਾਰੀ ਸੌਂਪੀ ਸੀ।

 

RELATED ARTICLES
POPULAR POSTS