Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਜ਼ੀਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਜ਼ੀਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਸੀਐਮ ਨੇ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਕੰਮਕਾਜ ਕੀਤਾ ਸ਼ੁਰੂ
ਚੰਡੀਗੜ੍ਹ/ਬਿੳਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ‘ਚੋਂ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਦਫਤਰ ਦਾ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ। ਪਿਛਲੇ ਦਿਨੀਂ ਮੁੱਖ ਮੰਤਰੀ ਅਚਨਚੇਤ ਸਿਹਤ ਸਮੱਸਿਆ ਆਉਣ ਕਰਕੇ ਹਸਪਤਾਲ ਭਰਤੀ ਹੋਏ ਸਨ। ਉਨ੍ਹਾਂ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਉਨ੍ਹਾਂ ਨੇ ਰਿਹਾਇਸ਼ ‘ਤੇ ਪਹੁੰਚਦਿਆਂ ਹੀ ਸਰਕਾਰੀ ਸਮੀਖਿਆ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।
ਪਤਾ ਲੱਗਾ ਹੈ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਮੁਹਾਲੀ ਦੇ ਹਸਪਤਾਲ ‘ਚੋਂ ਵੀ ਜ਼ਰੂਰੀ ਫਾਈਲਾਂ ਕਲੀਅਰ ਕੀਤੀਆਂ ਹਨ। ਉਨ੍ਹਾਂ ਦੇ ਪ੍ਰਮੁੱਖ ਸਕੱਤਰ ਵੀਕੇ ਸਿੰਘ ਨੇ ਬੀਤੇ ਦਿਨੀਂ ਮੁੱਖ ਮੰਤਰੀ ਨਾਲ ਵਿੱਤ ਮਹਿਕਮੇ ਆਦਿ ਨਾਲ ਸਬੰਧਤ ਫਾਈਲਾਂ ‘ਤੇ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੇ ਦਸਤਖ਼ਤ ਕੀਤੇ। ਮੁੱਖ ਮੰਤਰੀ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਸਰਕਾਰੀ ਕੰਮਾਂ ਬਾਰੇ ਚਰਚਾ ਵੀ ਕੀਤੀ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਉਨ੍ਹਾਂ ਪਰਾਲੀ ਪ੍ਰਬੰਧਨ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਉੱਚ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਪੁਰਾਣੀਆਂ ਤੇ ਜ਼ਰੂਰੀ ਫਾਈਲਾਂ ਦਾ ਕੰਮ ਨਿਬੇੜਿਆ।
ਉਨ੍ਹਾਂ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵੀ ਜਾਣਕਾਰੀ ਲਈ। ਇਸ ਤੋਂ ਪਹਿਲਾਂ ਹਸਪਤਾਲ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ।
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁਹਾਲੀ ਦੇ ਸੋਹਾਣਾ ਗੁਰਦੁਆਰਾ ਸਾਹਿਬ ‘ਚ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਅਰਦਾਸ ਕਰਾਈ। ਕੈਬਨਿਟ ਵਜ਼ੀਰਾਂ ਨੇ ਫ਼ੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।

 

 

Check Also

ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …