2.1 C
Toronto
Sunday, March 22, 2026
spot_img
Homeਪੰਜਾਬਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਸ਼ਿਕਾਇਤ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਚੱਲ ਰਹੇ ਭ੍ਰਿਸ਼ਟਾਚਾਰ ਅਤੇ ਮਾੜੀ ਵਿਵਸਥਾ ਨੂੰ ਲੈ ਕੇ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਪਾਸਪੋਰਟ ਦਫਤਰ ਨੂੰ ਲੈ ਕੇ ਪਹਿਲਾਂ ਵੀ ਕੇਂਦਰੀ ਏਜੰਸੀ ਸੀਬੀਆਈ ਵਲੋਂ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਆਰੋਪਾਂ ਤਹਿਤ ਸੀਬੀਆਈ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਤੇ ਉਸਦੇ ਦੋ ਸਹਾਇਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ। ਸੰਤ ਸੀਚੇਵਾਲ ਦਾ ਕਹਿਣਾ ਹੈ ਕਿ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਸਭ ਤੋਂ ਜ਼ਿਆਦਾ ਪਾਸਪੋਰਟ ਬਣਦੇ ਹਨ ਅਤੇ ਇੱਥੇ ਲੋਕਾਂ ਨੂੰ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਸਪੋਰਟ ਦਫਤਰ ਦੇ ਕਰਮਚਾਰੀਆਂ ਦਾ ਰਵੱਈਆ ਵੀ ਬਹੁਤ ਨਿਰਾਸ਼ਾਜਨਕ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੇ ਦੱਸਿਆ ਕਿ ਇਸ ਪਾਸਪੋਰਟ ਦਫਤਰ ਵਿਚ ਕੇਂਦਰ ਸਰਕਾਰ ਦੇ ਨਿਯਮਾਂ ਦੀ ਵੀ ਅਣਦੇਖੀ ਹੋ ਰਹੀ ਹੈ।

RELATED ARTICLES
POPULAR POSTS