Breaking News
Home / ਪੰਜਾਬ / ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

ਨਵੀਂ ਪਾਰਟੀ ਦਾ ਐਲਾਨ ਵੱਡਾ ਇਕੱਠ ਕਰਕੇ ਕੀਤਾ ਜਾਵੇਗਾ : ਤਰਸੇਮ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਇੱਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ ਦਾ ਨਾਂ, ਵਿਧਾਨ ਅਤੇ ਢਾਂਚਾ ਬਾਅਦ ਵਿੱਚ ਕਿਸੇ ਵੱਡੇ ਇਕੱਠ ਵਿੱਚ ਐਲਾਨਿਆ ਜਾਵੇਗਾ।
ਇਸ ਸਬੰਧੀ ਤਰਸੇਮ ਸਿੰਘ ਅਤੇ ਜਥੇਬੰਦੀ ਵਾਰਿਸ ਪੰਜਾਬ ਦੇ ਹੋਰ ਸਮਰਥਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਜਿੱਥੇ ਉਨ੍ਹਾਂ ਜਥੇਬੰਦੀ ਦੀ ਚੌਥੀ ਵਰ੍ਹੇਗੰਢ ਸਬੰਧੀ ਅਤੇ ਨਵੀਂ ਸਿਆਸੀ ਪਾਰਟੀ ਦੇ ਗਠਨ ਸਬੰਧੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵੇਲੇ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਮੀਡੀਆ ਨਾਲ ਗੱਲ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਨਵੀਂ ਪਾਰਟੀ ਦੇ ਨਾਂ ਬਾਰੇ ਸੰਗਤ ਦੀ ਸਲਾਹ ਲੈ ਕੇ ਬਾਅਦ ਵਿੱਚ ਕਿਸੇ ਵੱਡੇ ਇਕੱਠ ਦੌਰਾਨ ਐਲਾਨ ਕੀਤਾ ਜਾਵੇਗਾ। ਇਹ ਪਾਰਟੀ ਸਮੂਹ ਪੰਜਾਬੀਆਂ ਦੀ ਹੋਵੇਗੀ ਜਿਸ ਵਿੱਚ ਹਰ ਧਰਮ, ਜਾਤ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਹਰ ਇੱਕ ਪੰਜਾਬੀ ਸ਼ਾਮਲ ਹੋ ਸਕੇਗਾ। ਇਹ ਸਿਆਸੀ ਖੇਤਰੀ ਪਾਰਟੀ ਪੰਜਾਬ ਦੇ ਮੁੱਦਿਆਂ ‘ਤੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਖੇਤਰੀ ਸਿਆਸੀ ਪਾਰਟੀ ਦਾ ਵਜੂਦ ਨਹੀਂ ਰਿਹਾ, ਇਸ ਲਈ ਪੰਜਾਬ ਨੂੰ ਨਵੀਂ ਸਿਆਸੀ ਧਿਰ ਦੀ ਲੋੜ ਹੈ।

Check Also

ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …