9 C
Toronto
Sunday, October 25, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ ਤੇ ਅਫਸਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਵਲੋਂ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਫਸਰ ਸਾਹਿਬਾਨਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਮੰਡੀਆਂ ਦੇ ਦੌਰੇ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਨੂੰ ਕਿਹਾ ਗਿਆ ਹੈ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਅਸੀਂ ਸ਼ੈਲਰ ਮਾਲਕਾਂ ਦੀਆਂ ਅਸਲ ਮੰਗਾਂ ਨੂੰ ਕੇਂਦਰ ਸਰਕਾਰ ਮੂਹਰੇ ਚੁੱਕ ਰਹੇ ਹਾਂ। ਸੀਐਮ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਜ਼ਦੂਰਾਂ ਨੂੰ ਲਾਭ ਪਹੁੰਚਾਉਣ ਲਈ ਮੰਡੀ ਲੇਬਰ ਚਾਰਜ ਵਿਚ ਵੀ ਬੇਮਿਸਾਲ ਵਾਧਾ ਕੀਤਾ ਗਿਆ ਹੈ।

RELATED ARTICLES
POPULAR POSTS