ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ ਅਤੇ ਨਸ਼ਿਆਂ ਦੇ ਚੁੰਗਲ ਵਿਚ ਨਾ ਫਸਣ। ਕਪਿਲ ਸ਼ਰਮਾ ਨੇ ਅੱਗੇ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਹੈ ਅਤੇ ਉਹ ਨਸ਼ਾ ਛੱਡਣਾ ਚਾਹੁੰਦਾ ਹੈ, ਉਸ ਦੀ ਨਸ਼ਾ ਛੱਡਣ ਲਈ ਪੂਰੀ ਮਦਦ ਕੀਤੀ ਜਾਵੇਗੀ। ਕਪਿਲ ਸ਼ਰਮਾ ਨੇ ਪੰਜਾਬ ਪੁਲਿਸ ਦੀ ਵੈਬਸਾਈਡ ‘ਤੇ ਲਿਖਿਆ ਕਿ ਪੰਜਾਬ ‘ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਇਹ ਨਹੀਂ ਪਤਾ ਕੀ ਉਹ ਕੀ ਕਰ ਰਹੇ ਹਨ ਅਤੇ ਇਸ ਦਾ ਅੱਗੇ ਜਾ ਕੇ ਕੀ ਹਸ਼ਰ ਹੋਵੇਗਾ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ‘ਚੋਂ ਨਸ਼ਿਆਂ ਨੂੰ ਖਤਮ ਕੀਤਾ ਜਾਵੇ ਅਤੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਮਦਦ ਕੀਤੀ ਜਾਵੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇਸ ਮੁਹਿੰਮ ਨਾਲ ਬੀਨੂ ਢਿੱਲੋਂ, ਜਸਬੀਰ ਜੱਸੀ, ਗੁਰਚੇਤ ਚਿੱਤਰਕਾਰ ਤੇ ਮਨੂੰ ਭਾਕਰ ਵੀ ਜੁੜ ਚੁੱਕੇ ਹਨ।