Breaking News
Home / ਪੰਜਾਬ / ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ

ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ

‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਕੀਤਾ ਐਲਾਨ
ਖੰਨਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਬਲਬੀਰ ਸਿੰਘ ਰਾਜੇਵਾਲ ਨੇ ਖੰਨਾ ਵਿਚ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ ਹੈ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਥਿਤ ਮਿਲੀਭੁਗਤ ਤੇ ਕਿਸਾਨ ਵਿਰੋਧੀ ਸੋਚ ਕਾਰਨ ਪਿਛਲੇ ਕਈ ਵਰ੍ਹਿਆਂ ਤੋਂ ਸੂਬੇ ਦੇ ਸਾਰੇ ਗੁਦਾਮਾਂ ਵਿਚੋਂ ਕਣਕ ਤੇ ਚੌਲ ਦੇ ਭੰਡਾਰ ਦੂਜੇ ਸੂਬਿਆਂ ਨੂੰ ਨਹੀਂ ਭੇਜੇ ਗਏ, ਜਿਸ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਆਲੂ ਅਤੇ ਕਣਕ ਦੀ ਬਿਜਾਈ ਲਈ ਪੰਜਾਬ ਵਿਚ ਡੀਏਪੀ ਖਾਦ ਦੀ ਭਾਰੀ ਤੋਟ ਨੇ ਵੀ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ, ਜੋ ਸਿਰਫ ਦੋਵਾਂ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਿਸਾਨ ਯੂਨੀਅਨ ਦੇ ਵਰਕਰ 5 ਅਕਤੂਬਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘਰਾਂ ਵਿਚ ਜਾ ਕੇ ਚਿਤਾਵਨੀ ਪੱਤਰ ਦੇਣਗੇ।

 

Check Also

ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …