Breaking News
Home / ਕੈਨੇਡਾ / Front / ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸੁੱਚਾ ਸਿੰਘ ਲੰਗਾਹ ਦੀ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੰਗਾਹ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਸੁੱਚਾ ਸਿੰਘ ਲੰਗਾਹ ਦੇ ਖਿਲਾਫ 29 ਸਤੰਬਰ 2017 ਨੂੰ ਇਕ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਲੰਗਾਹ ਨੂੰ ਬਰੀ ਵੀ ਕਰ ਦਿੱਤਾ ਸੀ। ਜਦੋਂ ਲੰਗਾਹ ’ਤੇ ਆਰੋਪ ਲੱਗੇ ਸਨ ਤਾਂ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਲੰਗਾਹ ਨੇ ਮੁੜ ਅਕਾਲੀ ਦਲ ਵਿਚ ਵਾਪਸੀ ਲਈ ਇੱਛਾ ਪ੍ਰਗਟਾਈ ਅਤੇ ਹੁਣ ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ ਹੈ। ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ’ਚ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਸੁੱਚਾ ਸਿੰਘ ਲੰਗਾਹ ਨੂੰ ਟਿਕਟ ਦੇ ਸਕਦਾ ਹੈ।

Check Also

ਬੇਅਦਬੀ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ : ਗਿਆਨੀ ਰਘਬੀਰ ਸਿੰਘ

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਦੀ ਘਟਨਾ ਆਈ ਸਾਹਮਣੇ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ …