16.2 C
Toronto
Sunday, October 5, 2025
spot_img
HomeਕੈਨੇਡਾFrontਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ


ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ
ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਵੋਟਾਂ ਪਾਈਆਂ ਗਈਆਂ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਪਹਿਰ ਤਿੰਨ ਵਜੇ ਤੱਕ 50 ਫੀਸਦੀ ਵੋਟਿੰਗ ਹੋ ਚੁੱਕੀ ਸੀ। ਜਦਕਿ ਵੋਟਾਂ ਸ਼ਾਮ ਦੇ 6 ਵਜੇ ਤੱਕ ਪਾਈਆਂ ਜਾਣਗੀਆਂ ਅਤੇ ਉਮੀਦ ਹੈ ਕਿ ਹਰਿਆਣਾ ਵਿਚ 70 ਫੀਸਦੀ ਤੱਕ ਵੋਟਿੰਗ ਹੋ ਸਕਦੀ ਹੈ। ਖ਼ਬਰ ਲਿਖੇ ਜਾਣ ਤੱਕ ਯਮੁਨਾਨਗਰ ਵਿਚ ਸਭ ਤੋਂ ਜ਼ਿਆਦਾ 56. 79 ਫੀਸਦੀ, ਨੂਹ ’ਚ 56.59 ਫੀਸਦੀ ਅਤੇ ਪਲਵਲ ’ਚ 56.02 <:56.02> ਫੀਸਦੀ ਵੋਟਿੰਗ ਹੋ ਚੁੱਕੀ ਸੀ ਜਦਕਿ ਸਭ ਤੋਂ ਘੱਟ ਵੋਟਿੰਗ ਗੁਰੂਗ੍ਰਾਮ ’ਚ 38.61 ਫੀਸਦੀ ਹੋਈ। ਹਰਿਆਣਾ ਵਿਚ ਵੋਟਾਂ ਪਾਉਣ ਦਾ ਕੰਮ ਕੁੱਲ ਮਿਲਾ ਕੇ ਅਮਨ ਵਾਲਾ ਹੀ ਰਿਹਾ ਜਦਕਿ ਇਕ-ਦੋ ਥਾਵਾਂ ’ਤੇ ਛੋਟੀਆਂ ਮੋਟੀਆਂ ਝੜਪਾਂ ਵੀ ਹੋਈਆਂ। ਹਿਸਾਰ ਤੋਂ ਭਾਜਪਾ ਅਤੇ ਕਾਂਗਰਸੀ ਵਰਕਰਾਂ ਦੇ ਆਪਸ ਵਿਚ ਭਿੜਨ ਦੀ, ਜਦਕਿ ਨੂਹ ਵਿਧਾਨ ਸਭਾ ਹਲਕੇ ’ਚ ਕਾਂਗਰਸੀ ਅਤੇ ਬਸਪਾ ਵਰਕਰਾਂ ਦੇ ਆਪਸ ਵਿਚ ਉਲਝਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਅੱਜ ਵੋਟਿੰਗ ਵਿਚ ਕੈਦ ਹੋ ਗਈ ਅਤੇ ਇਨ੍ਹਾਂ ਕਿਸਮਤ ਆਉਂਦੀ 8 ਅਕਤੂਬਰ ਨੂੰ ਖੁੱਲ੍ਹੇਗੀ। ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

 

RELATED ARTICLES
POPULAR POSTS