28.1 C
Toronto
Sunday, October 5, 2025
spot_img
HomeਕੈਨੇਡਾFrontਰਾਹੁਲ ਗਾਂਧੀ ਨੇ ਭਾਜਪਾ ’ਤੇ ਗੋਆ ’ਚ ਫਿਰਕੂ ਤਣਾਅ ਫੈਲਾਉਣ ਦਾ ਲਗਾਇਆ...

ਰਾਹੁਲ ਗਾਂਧੀ ਨੇ ਭਾਜਪਾ ’ਤੇ ਗੋਆ ’ਚ ਫਿਰਕੂ ਤਣਾਅ ਫੈਲਾਉਣ ਦਾ ਲਗਾਇਆ ਆਰੋਪ


ਕਿਹਾ : ਸੰਘ ਵੱਲੋਂ ਮੁਸਲਮਾਨਾਂ ਦੇ ਆਰਥਿਕ ਬਾਈਕਾਟ ਦਾ ਦਿੱਤਾ ਜਾ ਰਿਹਾ ਹੈ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਭਾਜਪਾ ’ਤੇ ਗੋਆ ’ਚ ਫਿਰਕੂ ਤਣਾਅ ਫੈਲਾਉਣ ਦਾ ਦੋਸ਼ ਲਾਇਆ ਅਤੇ ਜ਼ੋਰ ਦੇ ਕੇ ਆਖਿਆ ਕਿ ਸੱਤਾਧਾਰੀ ਪਾਰਟੀ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਕੋਈ ਚੁਣੌਤੀ ਨਹੀਂ ਦਿੱਤੀ ਜਾਵੇਗੀ ਕਿਉਂਕਿ ਸੂਬੇ ਦੇ ਲੋਕ ਤੇ ਪੂਰਾ ਦੇਸ਼ ‘ਇਸ ਵੰਡਪਾਊ ਏਜੰਡੇ ਨੂੰ ਦੇਖ ਰਿਹਾ ਹੈ।’’ ਉਨ੍ਹਾਂ ਆਖਿਆ ਕਿ ਗੋਆ ਦਾ ਕੁਦਰਤੀ ਸੁਹੱਪਣ ਇਥੋਂ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਏਕਤਾ ਤੇ ਮਹਿਮਾਨ ਨਿਵਾਜ਼ੀ ਵਿੱਚ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ, ‘‘ਬਦਕਿਸਮਤੀ ਨਾਲ ਭਾਜਪਾ ਦੇ ਰਾਜ ’ਚ ਇਸ ਏਕਤਾ ’ਤੇ ਹਮਲੇ ਹੋ ਰਹੇ ਹਨ। ਭਾਜਪਾ ਜਾਣਬੁੱਝ ਕੇ ਫਿਰਕੂ ਤਣਾਅ ਵਧਾ ਰਹੀ ਹੈ, ਜਿੱਥੇ ਆਰਐੱਸਐੱਸ ਦਾ ਇੱਕ ਸਾਬਕਾ ਆਗੂ ਈਸਾਈਆਂ ਨੂੰ ਭੜਕਾ ਰਿਹਾ ਹੈ ਅਤੇ ਸੰਘ ਸੰਗਠਨਾਂ ਨੂੰ ਮੁਸਲਮਾਨਾਂ ਦੇ ਆਰਥਿਕ ਬਾਈਕਾਟ ਦਾ ਸੱਦਾ ਦੇ ਰਿਹਾ ਹੈ।’’ ਰਾਹੁਲ ਨੇ ਕਿਹਾ ਕਿ ਭਾਜਪਾ ਵੱਲੋਂ ਗੋਆ ਦੀ ਕੁਦਰਤੀ ਤੇ ਸਮਾਜਿਕ ਵਿਰਾਸਤ ’ਤੇ ਹਮਲੇ ਕੀਤੇ ਜਾ ਰਹੇ ਹਨ।

RELATED ARTICLES
POPULAR POSTS