ਵਿਦਿਆਰਥੀ ਹੋਇਆ ਬੇਹੋਸ਼, ਹਸਪਤਾਲ ਦਾਖਲ
ਮੋਗਾ/ਬਿਊਰੋ ਨਿਊਜ਼
ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਂਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਅਧਿਆਪਕ ਵੱਲੋਂ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਤੰਗ ਪੈਂਟ ਪਾਈ ਹੋਣ ਕਰਕੇ ਬੁਰੀ ਤਰ੍ਹਾਂ ਕੁੱਟਿਆ। ਅਧਿਆਪਕ ਨੇ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਵਿਦਿਆਰਥੀ ਬੇਹੋਸ਼ ਹੋ ਗਿਆ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਪੀੜਤ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਕੂਲ ਦੇ ਨਾਲ ਹੀ ਮੁਰਮੰਤ ਦਾ ਕੰਮ ਚੱਲ ਰਿਹਾ ਸੀ । ਇਹ ਸਾਰਾ ਘਟਨਾਕ੍ਰਮ ਮਿਸਤਰੀ ਤੇ ਮਜ਼ਦੂਰਾਂ ਨੇ ਵੇਖਿਆ ਤਾਂ ਤੁਰੰਤ ਇਸ ਦੀ ਸੂਚਨਾ 108 ਐਂਬੂਲੈਂਸ ਨੂੰ ਦਿੱਤੀ ਤੇ ਬੱਚੇ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ। ਬੱਚੇ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਅਧਿਆਪਕ ਨੇ ਕਿਹਾ ਹੈ ਕਿ ਬੱਚੇ ਨੂੰ ਮਾਮੂਲੀ ਥੱਪੜ ਹੀ ਮਾਰੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …