ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ’ਚ ਕੱਲ੍ਹ ਯਾਨੀ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਅਤੇ ਮੀਟਿੰਗ ਤੋਂ ਬਾਅਦ ਆੜਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਾਰੇ ਮੁੱਦਿਆਂ ’ਤੇ ਗੱਲਬਾਤ ਹੋਈ ਅਤੇ ਮੁੱਖ ਮੰਤਰੀ ਮਾਨ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਹੋਰ ਸਰਕਾਰੀ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਮੌਜੂਦ ਸਨ। ਆੜ੍ਹਤੀਆ ਐਸੋਸੀਏਸ਼ਨ ਵੱਲੋਂ ਦਲੀਲ ਦਿੱਤੀ ਗਈ ਕਿ ਉਨ੍ਹਾਂ ਦੀ ਢਾਈ ਰੁਪਏ ਆੜ੍ਹਤ ਬਹੁਤ ਘੱਟ ਹੈ ਜਦਕਿ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀਤ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ ਅਤੇ ਆੜ੍ਹਤੀਆਂ ਦੇ ਸਾਰੇ ਮੁੱਦੇ ਕੇਂਦਰ ਸਰਕਾਰ ਅੱਗੇ ਰੱਖੇ ਜਾਣਗੇ। ਮੀਟਿੰਗ ਦੌਰਾਨ ਮੰਡੀਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਦਿਹਾੜੀ ਦਾ ਮੁੱਦਾ ਵੀ ਚੁੱਕਿਆ ਗਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …