-14.4 C
Toronto
Saturday, January 31, 2026
spot_img
HomeਕੈਨੇਡਾFrontਸੰਤ ਸੀਚੇਵਾਲ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣੇ

ਸੰਤ ਸੀਚੇਵਾਲ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣੇ

‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਸੰਤ ਬਲਬੀਰ ਸਿੰਘ ਸੀਚੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ, ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸ਼ੰਕਰ ਹਨ। ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਬਣਾਈਆਂ ਜਾਂਦੀਆਂ ਇਹਨਾਂ ਕਮੇਟੀਆਂ ਵਲੋਂ ਟੂਰ ਪ੍ਰੋਗਰਾਮਾਂ ਰਾਹੀ ਗਰਾਊਂਡ ਲੈਵਲ ਉਪਰ ਹੋ ਰਹੇ ਕੰਮਾਂ ਬਾਰੇ ਸਮੀਖਿਆ ਕੀਤੀ ਜਾਂਦੀ ਹੈ। ਜਿਸ ਦੀਆਂ ਰਿਪੋਰਟਾਂ ਤਿਆਰ ਕਰਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਪੇਸ਼ ਕੀਤੀਆਂ ਜਾਂਦੀਆਂ ਹਨ। ਇਸਦੇ ਅਧਾਰ ’ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਤੇ ਫੰਡ ਜਾਰੀ ਕੀਤੇ ਜਾਂਦੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕੂਤਬਰ 2024 ਨੂੰ ਹੋਵੇਗੀ।
RELATED ARTICLES
POPULAR POSTS