ਪਾਰਟੀ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਖਰਚਿਆਂ ਸਬੰਧੀ ਵੇਰਵਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਰਾਜਾਂ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ’ਤੇ 585 ਕਰੋੜ ਰੁਪਏ ਖਰਚ ਕੀਤੇ ਹਨ। ਕਾਂਗਰਸ ਪਾਰਟੀ ਨੇ 20 ਮਾਰਚ ਤੋਂ 1 ਜੂਨ ਤੱਕ ਹੋਈਆਂ ਕੁੱਲ 5 ਚੋਣਾਂ ’ਤੇ ਹੋਏ ਖਰਚਿਆਂ ਦਾ ਵੇਰਵਾ ਚੋਣ ਕਮਿਸ਼ਨ ਨੂੰ ਸੌਂਪ ਦਿੱਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੇ 585 ਕਰੋੜ ਰੁਪਏ ਵਿਚੋਂ 410 ਕਰੋੜ ਰੁਪਏ ਇਸ਼ਤਿਹਾਰਾਂ ਅਤੇ ਮੀਡੀਆ ਕੰਪੇਨ ’ਤੇ ਖਰਚ ਕੀਤੇ ਜਦਕਿ 46 ਕਰੋੜ ਰੁਪਏ ਸ਼ੋਸ਼ਲ ਮੀਡੀਆ ਰਾਹੀਂ ਚੋਣ ਕੰਪੇਨ ’ਤੇ ਖਰਚ ਕੀਤੇ ਹਨ। ਜ਼ਿਕਰਯੋਗ ਹੈ ਕਿ ਸਾਰੀਆਂ ਪਾਰਟੀਆਂ ਵੱਲੋਂ ਚੋਣਾਂ ’ਤੇ ਕੀਤੇ ਖਰਚਿਆਂ ਦਾ ਵੇਰਵਾ ਚੋਣ ਕਮਿਸ਼ਨ ਨੂੰ ਰਿਜ਼ਲਟ ਆਉਣ ਤੋਂ ਬਾਅਦ 75 ਤੋਂ 90 ਦਿਨਾਂ ਦੇ ਅੰਦਰ-ਅੰਦਰ ਸੌਂਪਣਾ ਹੁੰਦਾ ਹੈ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ, ਜਿਸ ਨੂੰ ਅੱਜ 124 ਦਿਨ ਹੋ ਗਏ ਹਨ। ਪਰ ਕਾਂਗਰਸ ਪਾਰਟੀ ਤੋਂ ਇਲਾਵਾ ਕਿਸੇ ਵੀ ਹੋਰ ਪਾਰਟੀ ਨੇ ਆਪਣਾ ਚੋਣ ਖਰਚਿਆਂ ਸਬੰਧੀ ਵੇਰਵਾ ਚੋਣ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ।
Home / ਕੈਨੇਡਾ / Front / ਕਾਂਗਰਸ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਵਿਧਾਨ ਸਭਾ ਚੋਣਾਂ ’ਤੇ ਖਰਚੇ 585 ਕਰੋੜ ਰੁਪਏ
Check Also
ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ
ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ …