![](https://parvasinewspaper.com/wp-content/uploads/2024/10/Bibi-Jagir-Kaur-2.jpg)
28 ਅਕਤੂਬਰ ਨੂੰ ਹੋਣੀ ਹੈ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਇਸ ਵਾਰ ਅਹਿਮ ਹੋਵੇਗਾ। ਅੰਮਿ੍ਰਤਸਰ ’ਚ 28 ਅਕਤੂਬਰ ਨੂੰ ਮੌਜੂਦਾ ਹਾਊਸ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ’ਤੇ ਆਪਣੀ ਵੋਟ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤਿ੍ਰੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ। ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋ ਸਕਦੇ ਹਨ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਬਣਾਈ ਗਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ।