Breaking News
Home / ਕੈਨੇਡਾ / Front / ਹਰਿਆਣਾ ’ਚ ਭਾਜਪਾ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਨਾਇਬ ਸਿੰਘ ਸੈਣੀ

ਹਰਿਆਣਾ ’ਚ ਭਾਜਪਾ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਨਾਇਬ ਸਿੰਘ ਸੈਣੀ

ਨਾਇਬ ਸਿੰਘ ਸੈਣੀ ਨੇ ਭਾਜਪਾ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਸਿਰ ਬੰਨ੍ਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਇਸਦੇ ਚੱਲਦਿਆਂ ਸੂਬੇ ਵਿੱਚ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਫਿਰ ਮੁੱਖ ਮੰਤਰੀ ਦਾ ਅਹੁਦਾ ਮਿਲ ਸਕਦਾ ਹੈ। ਇਸੇ ਦੌਰਾਨ ਨਾਇਬ ਸਿੰਘ ਸੈਣੀ ਨੇ ਅੱਜ ਬੁੱਧਵਾਰ ਨੂੰੂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਚ ਭਾਜਪਾ ਦੀ ਜਿੱਤ ਦਾ ਸਿਹਰਾ ਪੀਐਮ ਨਰਿੰਦਰ ਮੋਦੀ ਸਿਰ ਬੰਨ੍ਹਿਆ ਹੈ। ਧਿਆਨ ਰਹੇ ਕਿ ਭਾਜਪਾ ਨੇ ਚੋਣਾਂ ਦੌਰਾਨ ਇਹ ਸੰਕੇਤ ਦੇ ਦਿੱਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਦੀ ਹੈ ਤਾਂ ਮੁੱਖ ਮੰਤਰੀ ਵਜੋਂ ਨਾਇਬ ਸਿੰਘ ਸੈਣੀ ਹੀ ਪਾਰਟੀ ਦੀ ਪਸੰਦ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ ਜਿੱਤ ਲਈ ਨਾਇਬ ਸਿੰਘ ਸੈਣੀ ਨੂੰ ਵਧਾਈ ਵੀ ਦਿੱਤੀ ਹੈ।

Check Also

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …