Breaking News
Home / ਕੈਨੇਡਾ / Front / ਪੰਚਾਇਤੀ ਚੋਣਾਂ ਦੌਰਾਨ ਪੰਜਾਬ ’ਚ ਅੱਧੇ ਤੋਂ ਵੱਧ ਉਮੀਦਵਾਰਾਂ ਨੂੰ ‘ਆਪ’ ਦਾ ਥਾਪੜਾ!

ਪੰਚਾਇਤੀ ਚੋਣਾਂ ਦੌਰਾਨ ਪੰਜਾਬ ’ਚ ਅੱਧੇ ਤੋਂ ਵੱਧ ਉਮੀਦਵਾਰਾਂ ਨੂੰ ‘ਆਪ’ ਦਾ ਥਾਪੜਾ!

ਪੰਚਾਇਤੀ ਚੋਣਾਂ ਲੜ ਰਹੇ ਉਮੀਦਵਾਰ ਕਿਸੇ ਨਾ ਕਿਸੇ ਪਾਰਟੀ ਨਾਲ ਹਨ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਪੰਚਾਇਤੀ ਚੋਣਾਂ ’ਚ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜ ਰਹੇ ਹਨ, ਪਰ ਫਿਰ ਵੀ ਸਿਆਸੀ ਧਿਰਾਂ ਨੇ ਆਪੋ-ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਅੱਧੇ ਤੋਂ ਵੀ ਜ਼ਿਆਦਾ ਉਮੀਦਵਾਰਾਂ ਨੂੰ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਥਾਪੜਾ ਹੈ। ਪੰਜਾਬ ਭਰ ’ਚ 58 ਫੀਸਦੀ ਉਮੀਦਵਾਰ, ਜੋ ਚੋਣ ਮੈਦਾਨ ’ਚ ਹਨ ਜਾਂ ਸਰਬਸੰਮਤੀ ਨਾਲ ਚੁਣੇ ਜਾ ਚੁੱਕੇ ਹਨ, ਦਾ ਸਬੰਧ ਆਮ ਆਦਮੀ ਪਾਰਟੀ ਨਾਲ ਹੈ। ਦੂਸਰੇ ਨੰਬਰ ’ਤੇ 18 ਫੀਸਦੀ ਉਮੀਦਵਾਰ ਕਾਂਗਰਸ ਨਾਲ ਸਬੰਧਤ ਹਨ ਜਦੋਂ ਕਿ 16 ਫੀਸਦੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖਦੇ ਹਨ। ਭਾਰਤੀ ਜਨਤਾ ਪਾਰਟੀ ਦੇ ਸਿਰਫ 8 ਫੀਸਦੀ ਹੀ ਉਮੀਦਵਾਰ ਹਨ। ਉਧਰ ਦੂਜੇ ਪਾਸੇ ਸਰਕਾਰੀ ਹਲਕੇ ਇਸ ਗੱਲ ਤੋਂ ਇਨਕਾਰ ਕਰਦੇ ਹਨ ਪਰ ਚੋਣ ਮੈਦਾਨ ’ਚ ਡਟੇ ਇਨ੍ਹਾਂ ਉਮੀਦਵਾਰਾਂ ਨੂੰ ਕਿਸੇ ਨਾ ਕਿਸੇ ਸਿਆਸੀ ਧਿਰ ਦਾ ਥਾਪੜਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਨਤੀਜੇ ਵੀ ਐਲਾਨੇ ਜਾਣੇ ਹਨ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …