Breaking News
Home / ਕੈਨੇਡਾ / Front / ਪੰਜਾਬ ’ਚ ਪੰਚਾਇਤ ਚੋਣਾਂ ਮਾਮਲੇ ਦੀ ਸੁਣਵਾਈ ਟਲੀ

ਪੰਜਾਬ ’ਚ ਪੰਚਾਇਤ ਚੋਣਾਂ ਮਾਮਲੇ ਦੀ ਸੁਣਵਾਈ ਟਲੀ

ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਇਸ ਮਾਮਲੇ ਦੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਵੀਰਵਾਰ ਨੂੰ ਜਿਹੜੀ ਸੁਣਵਾਈ ਹੋਣੀ ਸੀ, ਉਸ ਨੂੰ ਟਾਲ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਣਵਾਈ ਟਲਣ ਦਾ ਮੁੱਖ ਕਾਰਨ ਇਹ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਸੀ। ਧਿਆਨ ਰਹੇ ਕਿ ਪੰਜਾਬ ਵਿਚ ਇਸ ਸਮੇਂ 13,937 ਪੰਚਾਇਤਾਂ ਹਨ, ਜਿਨ੍ਹਾਂ ਲਈ 15 ਅਕਤੂਬਰ ਨੂੰ ਚੋਣ ਹੋਣੀ ਹੈ। ਇਨ੍ਹਾਂ ਪੰਚਾਇਤੀ ਚੋਣਾਂ ਵਿਚ 1 ਕਰੋੜ 33 ਲੱਖ ਦੇ ਕਰੀਬ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …