3.1 C
Toronto
Thursday, March 26, 2026
spot_img
Homeਪੰਜਾਬਸੁਖਬੀਰ ਬਾਦਲ ਨੇ ਬਾਗੀ ਅਕਾਲੀਆਂ ਦੀ ਛਾਂਟੀ ਕੀਤੀ ਸ਼ੁਰੂ

ਸੁਖਬੀਰ ਬਾਦਲ ਨੇ ਬਾਗੀ ਅਕਾਲੀਆਂ ਦੀ ਛਾਂਟੀ ਕੀਤੀ ਸ਼ੁਰੂ

3ਸ਼ਿੰਗਾਰਾ ਸਿੰਘ ਲੋਹੀਆਂ ਤੇ ਜਰਨੈਲ ਸਿੰਘ ਮਾਹਲ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਬਾਗੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ।
ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਨਾਲ ਸਬੰਧਤ ਪਾਰਟੀ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਿੰਗਾਰਾ ਸਿੰਘ ਲੋਹੀਆਂ ਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਪਾਰਟੀ ਦੇ ਆਗੂ ਤੇ ਨਗਰ ਕੌਂਸਲ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਨੂੰ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ, ਕਿਸੇ ਨੂੰ ਵੀ ਅਨੁਸ਼ਾਸ਼ਨ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

RELATED ARTICLES
POPULAR POSTS