-0.4 C
Toronto
Sunday, November 9, 2025
spot_img
HomeਕੈਨੇਡਾFrontਕੈਪ ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਕੈਪ ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਾਂਗਾ : ਕੈਪ ਸਿਨਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਅੱਜ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਅੱਜ ਨਵਾਂ ਅਹੁਦਾ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੰਭਾਲਿਆ। ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਅਤੇ ਵਿਭਾਗਾਂ ਵਿਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ। ਉਨ੍ਹਾਂ ਨਵਾਂ ਅਹੁਦਾ ਸੰਭਾਲਦਿਆਂ ਵਿਸ਼ਵਾਸ ਦੁਆਇਆ ਕਿ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸਿਨਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਲਈ ਸਾਫ ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣੀਆਂ ਜਾਰੀ ਰਹਿਣਗੀਆਂ। ਧਿਆਨ ਰਹੇ ਕਿ ਕੈਪ ਸਿਨਹਾ ਨੇ ਚੀਫ ਸੈਕਟਰੀ ਅਨੁਰਾਗ ਵਰਮਾ ਦੀ ਥਾਂ ਇਹ ਅਹੁਦਾ ਸੰਭਾਲਿਆ ਹੈ।
RELATED ARTICLES
POPULAR POSTS