Breaking News
Home / ਕੈਨੇਡਾ / Front / ਰਤਨ ਟਾਟਾ ਦਾ 86 ਸਾਲ ਦੀ ਉਮਰ ’ਚ ਦਿਹਾਂਤ

ਰਤਨ ਟਾਟਾ ਦਾ 86 ਸਾਲ ਦੀ ਉਮਰ ’ਚ ਦਿਹਾਂਤ

ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਮੁੰਬਈ/ਬਿਊਰੋ ਨਿਊਜ਼
ਭਾਰਤ ਦੇ ਉਘੇ ਉਦਯੋਗਪਤੀ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ। ਰਤਨ ਟਾਟਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੀ ਆਈ.ਸੀ.ਯੂ. ਵਿਚ ਭਰਤੀ ਸਨ ਅਤੇ ਉਹ ਉਮਰ ਸਬੰਧੀ ਬਿਮਾਰੀਆਂ ਨਾਲ ਜੂਝ ਰਹੇ ਸਨ। ਪਦਮ ਵਿਭੂਸ਼ਣ ਅਤੇ ਪਦਮ ਭੂਸ਼ਣ ਨਾਲ ਸਨਮਾਨਿਤ ਰਤਨ ਟਾਟਾ ਨੂੰ 7 ਅਕਤੂਬਰ ਨੂੰ ਵੀ ਆਈ.ਸੀ.ਯੂ. ਵਿਚ ਭਰਤੀ ਕੀਤੇ ਜਾਣ ਦੀ ਖਬਰ ਸੀ। ਹਾਲਾਂਕਿ ਰਤਨ ਟਾਟਾ ਨੇ ਇਸਦਾ ਖੰਡਨ ਕਰਦੇ ਹੋਏ ਕਿਹਾ ਸੀ ਕਿ ਉਹ ਠੀਕ ਹਨ ਅਤੇ ਰੂਟੀਨ ਚੈਕਅਪ ਦੇ ਲਈ ਹਸਪਤਾਲ ਪਹੁੰਚੇ ਹਨ। ਰਤਨ ਟਾਟਾ ਦੇ ਦਿਹਾਂਤ ’ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …