Breaking News
Home / ਕੈਨੇਡਾ / Front / ਉਮਰ ਅਬਦੁੱਲਾ ਦੂਜੀ ਵਾਰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਬਣਨਗੇ

ਉਮਰ ਅਬਦੁੱਲਾ ਦੂਜੀ ਵਾਰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਬਣਨਗੇ

ਵਿਧਾਇਕ ਦਲ ਨੇ ਉਮਰ ਅਬਦੁੱਲਾ ਨੂੰ ਆਪਣਾ ਨੇਤਾ ਚੁਣਿਆ
ਜੰਮੂ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਨਵੀਂ ਸਰਕਾਰ ਦੇ ਗਠਨ ਦੇ ਲਈ ਅੱਜ ਵੀਰਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਸਪੱਸ਼ਟ ਹੈ ਕਿ ਉਮਰ ਅਬਦੁੱਲਾ ਦੂਜੀ ਵਾਰ ਜੰਮੂ ਕਸ਼ਮੀਰ ਦਾ ਮੁੱਖ ਮੰਤਰੀ ਬਣਨ ਜਾ ਰਹੇ ਹਨ। ਧਿਆਨ ਰਹੇ ਕਿ ਨੈਸ਼ਨਲ ਕਾਨਫਰੰਸ ਨੇ ‘ਇੰਡੀਆ’ ਗਠਜੋੜ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਅਤੇ ਬਹੁਮਤ ਹਾਸਲ ਕੀਤਾ ਹੈ। ਇਸੇ ਦੌਰਾਨ ਇੰਡੀਆ ਗਠਜੋੜ ਦਾ 3 ਮੈਂਬਰੀ ਵਫਦ ਭਲਕੇ ਸ਼ੁੱਕਰਵਾਰ ਨੂੰ ਐਲ.ਜੀ. ਮਨੋਜ ਸਿਨਹਾ ਨਾਲ ਮੁਲਾਕਾਤ ਕਰੇਗਾ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗਾ। ਜੰਮੂ ਕਸ਼ਮੀਰ ਵਿਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 13 ਜਾਂ 14 ਅਕਤੂਬਰ ਨੂੰ ਹੋਣ ਦੀ ਉਮੀਦ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …