ਪੰਜਾਬ ਵਿਧਾਨ ਸਭਾ ਲਈ 32 ਅਤੇ ਅੰਮ੍ਰਿਤਸਰ ਲੋਕ ਸਭਾ ਲਈ 16 ਪੋਲਿੰਗ ਸਟੇਸ਼ਨਾਂ ‘ਤੇ ਹੋਣੀ ਹੈ ਦੁਬਾਰਾ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੰਜ ਹਲਕਿਆਂ ਦੇ 32 ਪੋਲਿੰਗ ਸਟੇਸ਼ਨਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋਈ ਜ਼ਿਮਨੀ ਚੋਣ ਲਈ 16 ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਮੁੜ ਵੋਟਿੰਗ ਲਈ 9 ਫਰਵਰੀ ਦਾ ਦਿਨ ਤੈਅ ਕੀਤਾ ਹੈ।
ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਦੇ ਮਜੀਠਾ, ਮੁਕਤਸਰ, ਸੰਗਰੂਰ, ਮੋਗਾ ਤੇ ਸਰਦੂਲਗੜ੍ਹ ਵਿਧਾਨ ਸਭਾ ਹਲਕਿਆਂ ਦੇ ਕੁਝ ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ ਹੋਵੇਗੀ। ਇਨ੍ਹਾਂ ਵਿਚ ਮਜੀਠਾ ਹਲਕੇ ਦੇ 12, ਮੁਕਤਸਰ ਦੇ 9, ਸੰਗਰੂਰ ਦੇ 6, ਸਰਦੂਲਗੜ੍ਹ ਦੇ 4 ਤੇ ਮੋਗਾ ਦੇ 1 ਪੋਲਿੰਗ ਸਟੇਸ਼ਨ ‘ਤੇ ਮੁੜ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ ਲੋਕ ਸਭਾ ਸੀਟ ਦੇ 16 ਪੋਲਿੰਗ ਸਟੇਸ਼ਨਾਂ ‘ਤੇ ਵੀ ਮੁੜ ਵੋਟਿੰਗ ਹੋਵੇਗੀ।
9 ਫਰਵਰੀ ਨੂੰ ਪੰਜਾਬ ਦੇ 5 ਵਿਧਾਨ ਸਭਾ ਹਲਕਿਆਂ ਵਿਚ 32 ਪੋਲਿੰਗ ਬੂਥਾਂ ‘ਤੇ ਹੋਣ ਵਾਲੀ ਇਹ ਵੋਟਿੰਗ ਵੀ ਕਾਫੀ ਅਹਿਮ ਹੋ ਸਕਦੀ ਹੈ ਕਿਉਂਕਿ ਜੇਕਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਨਜ਼ਰ ਮਾਰੀਏ ਤਾਂ ਕਈ ਸੀਟਾਂ ‘ਤੇ ਜਿੱਤ-ਹਾਰ ਦਾ ਫੈਸਲਾ ਬਹੁਤ ਘੱਟ ਵੋਟਾਂ ‘ਤੇ ਹੋਇਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …