19 ਅਕਤੂਬਰ ਨੂੰ ਬ੍ਰਿਟਿਸ਼ ਕੋਲੰਬੀਆਂ ‘ਚ ਪੈਣੀਆਂ ਹਨ ਵੋਟਾਂ
ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ ਤੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।
ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ 7 ਦਸਤਾਰਧਾਰੀ ਪੰਜਾਬੀ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿਚ ਅੱਧੀ ਦਰਜਨ ਉਮੀਦਵਾਰ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ।
ਇਨ੍ਹਾਂ ਚੋਣਾਂ ਵਿਚ ਸੁਲਤਾਨਪੁਰ ਲੋਧੀ ਨਾਲ ਸਬੰਧਤ ਤੇ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਪਹਿਲੇ ਦਸਤਾਰਧਾਰੀ ਵਿਧਾਇਕ ਵਜੋਂ ਆਪਣਾ ਨਾਂ ਦਰਜ ਕਰਵਾਉਣ ਵਾਲੇ ਐਡਵੋਕੇਟ ਅਮਨਦੀਪ ਸਿੰਘ ਐਨ.ਡੀ.ਪੀ. ਦੀ ਟਿਕਟ ‘ਤੇ (ਰਿਚਮੰਡ-ਕੁਈਨਜ਼ਬਰੋ) ਹਲਕੇ ਤੋਂ ਦੁਬਾਰਾ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਬਲਤੇਜ ਸਿੰਘ ਢਿੱਲੋਂ (ਸਰੀ-ਸਰਪਨਟਾਈਨ) ਅਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਤੇ ਵਰਕ ਸੇਫ ਬੀ.ਸੀ. ਦੇ ਅਧਿਕਾਰੀ ਹਰਪ੍ਰੀਤ ਸਿੰਘ ਬੰਦੋਹਲ (ਕਲੋਨਾ-ਮਿਸ਼ਨ) ਤੋਂ ਨਿਊ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਹਨ, ਜਦਕਿ ਉਘੇ ਰੀਅਲੈਟਰ ਤੇ ਜ਼ਿਲ੍ਹਾ ਮੋਗਾ ਦੇ ਪਿੰਡ ਕਾਲੇਕੇ ਦੇ ਅਵਤਾਰ ਸਿੰਘ ਗਿੱਲ (ਸਰੀ-ਫਲੀਟਵੁੱਡ) ਤੇ ਨਕੋਦਰ ਦੇ ਜਗਦੀਪ ਸਿੰਘ ਜੈਗ ਸੰਘੇੜਾ (ਵੈਨਕੂਵਰ-ਫਜੈਜ਼ਰਵਿਊ) ਹਲਕੇ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਹਨ। ਜਗਰਾਉਂ ਨੇੜਲੇ ਪਿੰਡ ਗਿੱਦੜਵਿੰਡੀ ਦੇ ਅਮਨਦੀਪ ਸਿੰਘ (ਐਬਟਸਫੋਰਡ ਦੱਖਣੀ) ਤੇ ਇੰਜੀਨੀਅਰ ਜੋਗਿੰਦਰ ਸਿੰਘ ਰੰਧਾਵਾ (ਸਰੀ-ਨਿਊਟਨ) ਤੋਂ ਆਜ਼ਾਦ ਉਮੀਦਵਾਰ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …