4.9 C
Toronto
Thursday, March 26, 2026
spot_img
Homeਹਫ਼ਤਾਵਾਰੀ ਫੇਰੀਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਦਿਨ ਵੀਰਵਾਰ ਨੂੰ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖ ਆਸਣ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਹਰ ਸਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ‘ਚ ਸੰਗਤ ਪਹੁੰਚਦੀ ਹੈ। ਇਸ ਵਾਰ ਇਹ ਸਲਾਨਾ ਯਾਤਰਾ ਲੰਘੀ 25 ਮਈ ਨੂੰ ਸ਼ੁਰੂ ਹੋਈ ਸੀ।

RELATED ARTICLES
POPULAR POSTS