Breaking News
Home / ਕੈਨੇਡਾ / Front / ਰਵਨੀਤ ਸਿੰਘ ਬਿੱਟੂ ਨੂੰ ਮਿਲ ਸਕਦੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ

ਰਵਨੀਤ ਸਿੰਘ ਬਿੱਟੂ ਨੂੰ ਮਿਲ ਸਕਦੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ

ਲੋਕ ਸਭਾ ਚੋਣ ਹਾਰਨ ਦੇ ਬਾਵਜੂਦ ਵੀ ਰਵਨੀਤ ਬਿੱਟੂ ਨੂੰ ਬਣਾਇਆ ਗਿਆ ਹੈ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਿਚ ਵੱਡੇ ਬਦਲਾਅ ਹੋ ਸਕਦੇ ਹਨ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਰਵਨੀਤ ਸਿੰਘ ਬਿੱਟੂ ਨੂੰ ਸੂਬਾ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਧਿਆਨ ਰਹੇ ਕਿ ਰਵਨੀਤ ਸਿੰਘ ਬਿੱਟੂ ਪਹਿਲਾਂ ਤਿੰਨ ਵਾਰ ਕਾਂਗਰਸ ਪਾਰਟੀ ਵਲੋਂ ਸੰਸਦ ਮੈਂਬਰ ਰਹੇ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਬਿੱਟੂ ਨੂੰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਅਤੇ ਬਿੱਟੂ ਚੋਣ ਹਾਰ ਗਏ ਸਨ। ਚੋਣ ਹਾਰਨ ਦੇ ਬਾਵਜੂਦ ਵੀ ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ ਸਰਕਾਰ ਵਿਚ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਇਸੇ ਦੌਰਾਨ ਹੁਣ ਖਬਰ ਆ ਰਹੀ ਹੈ ਕਿ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਧਿਆਨ ਰਹੇ ਕਿ ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਹਨ ਅਤੇ ਉਹ ਵੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …