Breaking News
Home / ਕੈਨੇਡਾ / Front / ਪੰਜਾਬ ’ਚ ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਗਿਣਤੀ ਤੱਕ ਹੋਵੇਗੀ ਵੀਡੀਓਗ੍ਰਾਫੀ

ਪੰਜਾਬ ’ਚ ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਗਿਣਤੀ ਤੱਕ ਹੋਵੇਗੀ ਵੀਡੀਓਗ੍ਰਾਫੀ

ਪੰਜਾਬ ਦੇ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 15 ਅਕਤੂਬਰ ਦਿਨ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਹਰ ਪੋਲਿੰਗ ਬੂਥ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਵੀਡੀਓਗ੍ਰਾਫੀ ਦੀ ਜ਼ਿੰਮੇਵਾਰੀ ਰਿਟਰਨਿੰਗ ਅਫਸਰ ਦੀ ਹੋਵੇਗੀ ਅਤੇ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਸ ਨੂੰ ਏਰੀਏ ਦੇ ਐਸ.ਡੀ.ਐਮ. ਦੀ ਨਿਗਰਾਨੀ ਵਿਚ ਰੱਖਿਆ ਜਾਵੇਗਾ। ਪੰਜਾਬ ਦੇ ਚੋਣ ਕਮਿਸ਼ਨ ਨੇ ਵੀਡੀਓਗ੍ਰਾਫੀ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਡੀ.ਈ.ਓਜ਼ ਅਤੇ ਰਿਟਰਨਿੰਗ ਅਫਸਰਾਂ ਨੂੰ ਵੋਟਿੰਗ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …