21 ਸਤੰਬਰ ਨੂੰ ਆਤਿਸ਼ੀ ਨੇ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਮਗਰੋਂ ਆਤਿਸ਼ੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਧਿਆਨ ਰਹੇ ਕਿ ਆਤਿਸ਼ੀ ਨੇ ਲੰਘੀ 21 ਸਤੰਬਰ ਨੂੰ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਸੀ। 43 ਸਾਲਾ ਆਤਿਸ਼ੀ ਦਿੱਲੀ ਦੀ ਸਭ ਤੋਂ ਨੌਜਵਾਨ ਮੁੱਖ ਮੰਤਰੀ ਹੈ ਜਦਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ 45 ਸਾਲ ਦੀ ਉਮਰ ’ਚ ਦਿੱਲੀ ਦੇ ਮੁੱਖ ਮੰਤਰੀ ਬਣੇ ਸਨ। ਆਤਿਸ਼ੀ ਬਤੌਰ ਮਹਿਲਾ ਮੁੱਖ ਮੰਤਰੀ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਹੁਦੇ ਛੱਡੇ ਜਾਣ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਮੁੱਖ ਮੰਤਰੀ ਬਣੀ ਹੈ ਜਦਕਿ ਇਸ ਤੋਂ ਪਹਿਲਾਂ ਉਹ ਕੇਜਰੀਵਾਲ ਕੈਬਨਿਟ ਵਿਚ ਵੀ ਮੰਤਰੀ ਦੇ ਅਹੁਦੇ ’ਤੇ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …