Breaking News
Home / ਕੈਨੇਡਾ / Front / ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ

ਰਾਜੇਵਾਲ ਬੋਲੇ : ਝੋਨੇ ਦੀ ਖਰੀਦ ਕਰਨ ’ਚ ਪੰਜਾਬ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਉਂਦੀ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਸਮੇਤ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਕਾਲੇ ਝੰਡੇ ਦਿਖਾਏ ਜਾਣਗੇ ਅਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਇਹ ਧਰਨਾ ਝੋਨੇ ਦੀ ਖ਼ਰੀਦ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਦੀਆਂ ਦੁਕਾਨਾਂ ’ਤੇ ਵੀ ਕਾਲੇ ਝੰਡੇ ਲਗਾਏ ਜਾਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨਾ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਜੋ ਧਰਨਾ ਲਗਾਇਆ ਜਾ ਰਿਹਾ ਹੈ ਉਸ ਵਿਚ 1000 ਦੇ ਕਰੀਬ ਕਿਸਾਨ, ਮਜ਼ਦੂਰ ਅਤੇ ਆੜ੍ਹਤੀਏ ਸ਼ਾਮਿਲ ਹੋਣਗੇ।

Check Also

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ

  ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ …