4.8 C
Toronto
Friday, November 7, 2025
spot_img
HomeਕੈਨੇਡਾFrontਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ...

ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ


ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟ ਦੇ ਆਰੋਪਾਂ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਹ ਜਨਹਿਤ ਪਟੀਸ਼ਨ ਸਿਰਫ਼ ਸਨਸਨੀ ਪੈਦਾ ਕਰਨ ਲਈ ਦਾਇਰ ਕੀਤੀ ਗਈ ਸੀ। ਬੈਂਚ ਨੇ ਕਿਹਾ ਕਿ ਸੋਚੋ ਜੇਕਰ ਕਰੋਨਾ ਵੈਕਸੀਨ ਹੋਂਦ ’ਚ ਨਾ ਆਈ ਹੁੰਦੀ ਤਾਂ ਸਾਡਾ ਕੀ ਹਾਲ ਹੋਣਾ ਸੀ। ਕੋਰਟ ਨੇ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਵਧਾਉਣਾ ਨਹੀਂ ਚਾਹੁੰਦੇ ਕਿਉਂਕਿ ਇਹ ਸਿਰਫ ਸਨਸਨੀ ਪੈਦਾ ਕਰਨ ਲਈ ਹੈ। ਧਿਆਨ ਰਹੇ ਕਿ ਇਹ ਪਟੀਸ਼ਨ ਪਿ੍ਰਆ ਮਿਸ਼ਰਾ ਅਤੇ ਹੋਰਨਾਂ ਵੱਲੋਂ ਦਾਇਰ ਕੀਤੀ ਗਈ ਸੀ। ਜਦਕਿ ਬਿ੍ਰਟੇਨ ਦੀ ਫਾਰਮਾ ਕੰਪਨੀ ਐਸਟਰਾਜੈਨਿਕ ਨੇ ਅਪ੍ਰੈਲ ’ਚ ਮੰਨਿਆ ਸੀ ਕਿ ਉਨ੍ਹਾਂ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਸਾਈਡ ਇਫੈਕਟ ਹੋ ਸਕਦੇ ਹਨ। ਹਾਲਾਂਕਿ ਅਜਿਹਾ ਬਹੁਤ ਹੀ ਘੱਟ ਮਾਮਲਿਆਂ ’ਚ ਦੇਖਣ ਨੂੰ ਮਿਲੇਗਾ। ਐਸਟਰਾਜੈਨਿਕ ਦੇ ਫਾਰਮੂਲੇ ਅਨੁਸਾਰ ਭਾਰਤ ’ਚ ਸੀਰਮ ਇੰਸਟੀਚਿਊਟ ਵੱਲੋਂ ਕੋਵੀਸ਼ੀਲਡ ਨਾਮੀ ਵੈਕਸੀਨ ਤਿਆਰ ਕੀਤੀ ਗਈ ਸੀ।

RELATED ARTICLES
POPULAR POSTS