Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ


ਝੋਨੇ ਦੀ ਖਰੀਦ ’ਚ ਆ ਰਹੀ ਦਿੱਕਤਾਂ ਨੂੰ ਲੈ ਕੇ ਕੀਤੀ ਗਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਝੋਨੇ ਦੀ ਖਰੀਦ ’ਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਜੋਸ਼ੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਆੜ੍ਹਤੀਆਂ ਦੇ ਕਮਿਸ਼ਨ ’ਤੇ ਵੀ ਚਰਚਾ ਕੀਤੀ ਗਈ ਅਤੇ ਕੇਂਦਰੀ ਮੰਤਰੀ ਨੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੀ ਗੱਲ ਵੀ ਆਖੀ। ਮਾਨ ਨੇ ਕਿਹਾ ਕਿ ਸ਼ੈਲਰ ਮਾਲਕਾਂ ਦੀ ਵੀ ਮੰਗ ’ਤੇ ਵੀ ਮੰਤਰੀ ਨੇ ਹਾਮੀ ਭਰੀ ਹੈ, ਜਿਸ ’ਚ ਝੋਨਾ ਜਿਸ ਥਾਂ ਉਤੇ ਹੋਵੇਗਾ ਉਥੇ ਹੀ ਸਟੋਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਝੋਨੇ ਦੀ ਸਿੱਲ ਪ੍ਰਤੀਸ਼ਤ ’ਚ ਵੀ ਸੋਧ ਕਰਨ ਸਬੰਧੀ ਗੱਲ ਕੀਤੀ ਗਈ, ਜਿਸ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਖੋਜ ਚੱਲ ਰਹੀ ਹੈ ਕਿ ਝੋਨੇ ਦੀ ਕਿੰਨੀ ਸਿੱਲ ਜਾਇਜ਼ ਹੈ।

Check Also

ਪੰਜਾਬ ਭਰ ’ਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਪੋਲਿੰਗ ਬੂਥਾਂ ’ਤੇ ਲੱਗੀਆਂ ਲੰਮੀਆਂ-ਲੰਮੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ’ਚ ਅੱਜ ਪਿੰਡਾਂ ਦੇ ਸਰਪੰਚਾਂ …