Breaking News
Home / ਕੈਨੇਡਾ / Front / ਪੰਜਾਬ ਭਰ ’ਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਪੰਜਾਬ ਭਰ ’ਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ


ਪੋਲਿੰਗ ਬੂਥਾਂ ’ਤੇ ਲੱਗੀਆਂ ਲੰਮੀਆਂ-ਲੰਮੀਆਂ ਲਾਈਨਾਂ
ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ’ਚ ਅੱਜ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਜਾਰੀ ਹੈ। ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਇਆ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਸਾਰੇ ਪਿੰਡਾਂ ਦੇ ਪੋਲਿੰਗ ਬੂਥਾਂ ’ਤੇ ਲੋਕ 8 ਵੱਜਣ ਤੋਂ ਪਹਿਲਾਂ ਹੀ ਵੋਟਾਂ ਪਾਉਣ ਲਈ ਲੰਮੀਆਂ-ਲੰਮੀਆਂ ਲਾਈਨਾਂ ਲਗਾ ਚੁੱਕੇ ਸਨ। ਇਨ੍ਹਾਂ ਚੋਣਾਂ ਦੇ ਨਤੀਜੇ ਵੀ ਅੱਜ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ। ਸੂਬੇ ਵਿਚ 13237 ਪੰਚਾਇਤਾਂ ਦੀ ਚੋਣ ਹੋਣੀ ਹੈ। ਇਨ੍ਹਾਂ ਚੋਣਾਂ ਵਿਚ ਕੁੱਲ 13237 ਸਰਪੰਚ ਅਤੇ 83427 ਪੰਚ ਜੁਣੇ ਜਾਣਗੇ। ਜਦਕਿ ਸਰਪੰਚੀ ਲਈ ਸਮੁੱਚੇ ਪੰਜਾਬ ਅੰਦਰ 25588 ਅਤੇ ਪੰਚੀ ਲਈ 80598 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਚੋਣਾਂ ਲਈ ਸੂਬੇ ਅੰਦਰ ਪੰਜਾਬ ਸਰਕਾਰ ਵੱਲੋਂ 19110 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਦੀ ਸੁਰੱਖਿਆ ਲਈ 96 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੂਬੇ ਦੇ 1 ਕਰੋੜ 33 ਲੱਖ ਵੋਟਰ ਆਪਣੇ-ਆਪਣੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਅੱਜ ਚੋਣ ਕਰਨਗੇ।

Check Also

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ

ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …