ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਵਿਚ ਅੱਜ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਲਈ ਪਾਈਆਂ ਗਈਆਂ ਵੋਟਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅੱਜ ਜਦੋਂ ਚੋਣਾਂ ਲਈ ਵੋਟਿੰਗ ਕੀਤੀ ਜਾ ਰਹੀ ਹੈ ਤਾਂ ਅਜਿਹੇ ਮੌਕੇ ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ਵਿਚ ਅਰਜਾਕਤਾ ਫੈਲ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਪਿੰਡਾਂ ਵਿਚ ਅੱਜ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸੇ ਦੌਰਾਨ ਚੋਣਾਂ ’ਤੇ ਰੋਕ ਲਗਾਉਣ ਦੀ ਅਪੀਲ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਕੀਤੀ ਗਈ ਸੀ। ਬੈਂਚ ਨੇ ਕਿਹਾ ਜੇ ਅੱਜ ਪੋਲਿੰਗ ਸ਼ੁਰੂ ਹੋ ਚੁੱਕੀ ਹੈ ਤਾਂ ਅਸੀਂ ਇਸ ਵਿਚ ਕਿਵੇਂ ਦਖ਼ਲ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਾਮਲੇ ਦੀ ਗੰਭੀਰਤਾ ਦਾ ਅਹਿਸਾਸ ਹੋ ਗਿਆ ਸੀ ਇਸੇ ਲਈ ਹਾਈ ਕੋਰਟ ਨੇ ਚੋਣਾਂ ਉਤੇ ਲੱਗੀ ਰੋਕ ਹਟਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਵੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …