ਝਾਰਖੰਡ ’ਚ ਵੋਟਿੰਗ 13 ਅਤੇ 20 ਨਵੰਬਰ ਨੂੰ, ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਇਕ ਗੇੜ ਤਹਿਤ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਦਕਿ ਝਾਰਖੰਡ ਵਿਧਾਨ ਸਭਾ ਦੀਆਂ 81 ਸੀਟਾਂ ਲਈ ਦੋ ਗੇੜਾਂ ਤਹਿਤ 13 ਅਤੇ 20 ਨਵੰਬਰ ਵੋਟਾਂ ਪਾਈਆਂ ਜਾਣਗੀਆਂ। ਇਸ ਤੋਂ ਇਲਾਵਾ 15 ਸੂਬਿਆਂ ਦੀਆਂ 48 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ਲਈ ਵੀ ਦੋ ਗੇੜਾਂ ਤਹਿਤ 13 ਅਤੇ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ 2024 ਨੂੰ ਖਤਮ ਹੋ ਰਿਹਾ ਹੈ ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋ ਰਿਹਾ ਹੈ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …