-1.9 C
Toronto
Thursday, December 4, 2025
spot_img
Homeਪੰਜਾਬਅੰਮ੍ਰਿਤਧਾਰੀ ਬਜ਼ੁਰਗ ਨੂੰ ਨੰਗਾ ਕਰਕੇ ਬਣਾਇਆ ਵੀਡੀਓ

ਅੰਮ੍ਰਿਤਧਾਰੀ ਬਜ਼ੁਰਗ ਨੂੰ ਨੰਗਾ ਕਰਕੇ ਬਣਾਇਆ ਵੀਡੀਓ

logo-2-1-300x105-3-300x105ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਦੇ ਪਿੰਡ ਭਾਈਰੂਪਾ ਦੇ ਇਕ ਅੰਮ੍ਰਿਤਧਾਰੀ ਬਜ਼ੁਰਗ ਨੂੰ ਥਾਣਾ ਫੂਲ ਵਿਚ ਚਾਰ ਪੁਲਿਸ ਕਰਮੀਆਂ ਵੱਲੋਂ ਨੰਗਾ ਕਰਕੇ ਉਸ ਦੀ ਵੀਡੀਓ ਬਣਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹੁਣ ਇਸ ਪੀੜਤ ਵਿਅਕਤੀ ਦਾ ਵੀਡੀਓ ਵੀ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਉਧਰ ਪੀੜਤ ਵਿਅਕਤੀ ਵੱਲੋਂ ਮਾਮਲੇ ਦੀ ਸ਼ਿਕਾਇਤ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਕੀਤੀ ਗਈ ਜਿਸ ਤੋਂ ਬਾਅਦ ਬਠਿੰਡਾ ਪੁਲਿਸ ਦੇ ਐੱਸਐੱਸਪੀ ਵੱਲੋਂ ਪੀੜਤ ਬਜ਼ੁਰਗ ਦੇ ਬਿਆਨ ਲਏ ਜਾ ਰਹੇ ਹਨ ਤਾਂ ਜੋ ਅਗਲੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।
ਘਟਨਾ ਦਾ ਸ਼ਿਕਾਰ ਹੋਏ ਵਿਅਕਤੀ ਧਰਮ ਸਿੰਘ ਖਾਲਸਾ ਜੋਕਿ ਪਿੰਡ ਦੇ ਇਤਿਹਾਸਕ ਗੁਰਦੁਆਰੇ ਵਿਚ ਮੌਜੂਦਾ ਕਮੇਟੀ ਮੈਂਬਰ ਵੀ ਹੈ, ਨੇ ਦੱਸਿਆ ਕਿ ਨਵੰਬਰ 2015 ਨੂੰ ਉਨ੍ਹਾਂ ਦੇ ਪਿੰਡ ਦੇ ਗੁਰੂ ਘਰ ਦੀ ਜ਼ਮੀਨ ਨੂੰ ਲੈ ਕੇ ਪਿੰਡ ਵਾਸੀਆਂ ਤੇ ਸ਼੍ਰੋਮਣੀ ਕਮੇਟੀ ਵਿਚਕਾਰ ਝਗੜਾ ਚੱਲ ਰਿਹਾ ਸੀ। ਉਹ ਆਪਣੀ ਜ਼ਮੀਨ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਸਨ ਤਾਂ ਥਾਣਾ ਫੂਲ ਦੇ ਡੀਐੱਸਪੀ ਵੱਲੋਂ 17 ਨਵੰਬਰ, 2015 ਨੂੰ ਧਰਮ ਸਿੰਘ ਖਾਲਸਾ ਤੋਂ ਇਲਾਵਾ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਥਾਣਾ ਫੂਲ ਵਿਚ ਬੰਦ ਕਰ ਦਿੱਤਾ ਗਿਆ। ਉਸੇ ਦਿਨ ਰਾਤ ਨੌਂ ਵਜੇ ਦੇ ਕਰੀਬ ਚਾਰ ਪੁਲਿਸ ਮੁਲਾਜ਼ਮਾਂ ਨੇ ਜਿਥੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਉਥੇ ਉਸ ਦਾ ਗਾਤਰਾ ਤੇ ਕਛਿਹਰਾ ਤੱਕ ਉਤਾਰ ਦਿੱਤਾ ਤੇ ਨੰਗਾ ਕਰਨ ਤੋਂ ਬਾਅਦ ਉਸ ਦੀ ਮੋਬਾਈਲ ਫੋਨ ਨਾਲ ਤਿੰਨ ਤੋਂ ਚਾਰ ਮਿੰਟ ਦਾ ਵੀਡੀਓ ਬਣਾ ਲਿਆ।

RELATED ARTICLES
POPULAR POSTS