ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ’ਤੇ ਹੋਣੀ ਹੈ ਜ਼ਿਮਨੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪੰਜਾਬ ਦੀਆਂ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚਾਰੋਂ ਸੀਟਾਂ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਇਹ ਚਾਰੋਂ ਸੀਟਾਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਸਨ। ਬਰਨਾਲਾ ਸੀਟਾਂ ਤੋਂ ‘ਆਪ’ ਦੇ ਗੁਰਮੀਤ ਸਿੰਘ ਮੀਤ ਮੇਅਰ, ਗਿੱਦੜਬਾਹਾ ਸੀਟ ਤੋਂ ਕਾਂਗਰਸ ਪਾਰਟੀ ਦੇ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਪਾਰਟੀ ਦੇ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ ਜੋ ਹੁਣ ਲੋਕ ਸਭਾ ਮੈਂਬਰ ਹਨ। ਇਸੇ ਤਰ੍ਹਾਂ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸੀ ਪਾਰਟੀ ਤੋਂ ਰਿਜ਼ਾਇਨ ਕਰਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ ਅਤੇ ਉਹ ਵੀ ਹੁਸ਼ਿਆਰਪੁਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਚੁਣੇ ਗਏ ਹਨ।
Check Also
ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ
ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ …