Breaking News
Home / ਕੈਨੇਡਾ / Front / ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ


ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਸਤੀਫ਼ਾ ਕੀਤਾ ਪ੍ਰਵਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਵੀਕਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਵਿਰਸਾ ਨੂੰ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਬਾਹਰ ਕੱਢ ਦੇਣ। ਸਿੰਘ ਸਾਹਿਬਾਨਾਂ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਵਲਟੋਹਾ ਨੂੰ 10 ਸਾਲ ਤੱਕ ਮੁੜ ਪਾਰਟੀ ਵਿਚ ਸ਼ਾਮਲ ਨਾ ਕੀਤਾ ਜਾਵੇ। ਸਿੰਘ ਸਾਹਿਬਾਨਾਂ ਵੱਲੋਂ ਸੁਣਾਏ ਗਏ ਹੁਕਮ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਆਪ ਹੀ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਨੂੰ ਅਸਤੀਫ਼ਾ ਦੇ ਦਿੱਤਾ ਹੈ।

Check Also

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਸੁਰਿੰਦਰ ਚੌਧਰੀ ਬਣੇ ਉਪ ਮੁੱਖ ਮੰਤਰੀ, ਕਾਂਗਰਸ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਕੀਤਾ ਫੈਸਲਾ …