ਸੁਰਿੰਦਰ ਚੌਧਰੀ ਬਣੇ ਉਪ ਮੁੱਖ ਮੰਤਰੀ, ਕਾਂਗਰਸ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਕੀਤਾ ਫੈਸਲਾ
ਸ੍ਰੀਨਗਰ/ਬਿਊਰੋ ਨਿਊਜ਼ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ’ਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਦੇ ਨਾਲ ਹੀ ਉਮਰ ਅਬਦੁੱਲਾ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ। ਉਮਰ ਅਬਦੁੱਲਾ ਦੇ ਨਾਲ ਪੰਜ ਮੰਤਰੀਆਂ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਸੁਰਿੰਦਰ ਚੌਧਰੀ ਨੇ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਜਦਕਿ ਸਕੀਨਾ ਇਟੂ, ਸਤੀਸ਼ ਸ਼ਰਮਾ, ਜਾਵੇਦ ਅਹਿਮਦ, ਡਾਰ ਜਾਵੇਦ ਰਾਣਾ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਅਤੇ ਕਾਂਗਰਸ ਪਾਰਟੀ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ‘ਆਪ’ ਆਗੂ ਸੰਜੇ ਸਿੰਘ ਆਦਿ ਸਮੇਤ ਕਈ ਹੋਰ ਦਿੱਗਜ਼ ਆਗੂ ਵੀ ਮੌਜੂਦ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …