ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਅੱਜ ਪੰਚਕੂਲਾ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਮੀਟਿੰਗ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਆਬਜਰਵਰ ਦੇ ਤੌਰ ’ਤੇ ਮੌਜੂਦ ਰਹੇ। ਵਿਧਾਇਕ ਦਲ ਦੀ ਮੀਟਿੰਗ ’ਚ ਅਨਿਲ ਵਿਜ ਅਤੇ ਕ੍ਰਿਸ਼ਨ ਬੇਦੀ ਵੱਲੋਂ ਨਾਇਬ ਸਿੰਘ ਸੈਣੀ ਦਾ ਨਾਮ ਰੱਖਿਆ ਗਿਆ, ਜਿਸ ’ਤੇ ਸਾਰੇ ਵਿਧਾਇਕ ਸਹਿਮਤ ਹੋ ਗਏ। ਸੈਣੀ ਵੱਲੋਂ ਸਰਕਾਰ ਬਣਾਉਣ ਲਈ ਰਾਜਪਾਲ ਕੋਲ ਆਪਣਾ ਦਾਅਵਾ ਪੇਸ਼ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਾਇਬ ਸਿੰਘ ਸੈਣੀ ਭਲਕੇ ਵੀਰਵਾਰ ਨੂੰ ਪੰਚਕੁਲਾ ਵਿਖੇ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਵੱਡੇ ਭਾਜਪਾ ਆਗੂ ਵੀ ਮੌਜੂਦ ਰਹਿਣਗੇ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …