Breaking News
Home / ਪੰਜਾਬ / ਚੋਣਾਂ ਸਬੰਧੀ ਡੇਰਾ ਸਿਰਸਾ ਪਹੁੰਚੇ ਅਕਾਲੀ ਆਗੂਆਂ ਦੀ ਜਾਂਚ ਸਬੰਧੀ ਸਵਾਲ ਉਠਣ ਲੱਗੇ

ਚੋਣਾਂ ਸਬੰਧੀ ਡੇਰਾ ਸਿਰਸਾ ਪਹੁੰਚੇ ਅਕਾਲੀ ਆਗੂਆਂ ਦੀ ਜਾਂਚ ਸਬੰਧੀ ਸਵਾਲ ਉਠਣ ਲੱਗੇ

Akali-Dal265__1328686934ਦਲ ਖਾਲਸਾ ਨੇ ਕਿਹਾ, ਇਸ ਜਾਂਚ ਦੀ ਕੋਈ ਤੁਕ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਵਿਚ ਹਮਾਇਤ ਹਾਸਲ ਕਰਨ ਲਈ ਡੇਰਾ ਸਿਰਸਾ ਪਹੁੰਚੇ ਸਿੱਖ ਆਗੂਆਂ ਖਿਲਾਫ ਸ਼੍ਰੋਮਣੀ ਕਮੇਟੀ ਦੀ ਜਾਂਚ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਦਲ ਖ਼ਾਲਸਾ ਦਾ ਕਹਿਣਾ ਹੈ ਕਿ ਇਸ ਜਾਂਚ ਦੀ ਕੋਈ ਤੁਕ ਨਹੀਂ। ਸਿੱਖ ਵਿਦਵਾਨ ਵੀ ਇਸ ਜਾਂਚ ਨਾਲ ਸਹਿਮਤ ਨਜ਼ਰ ਨਹੀਂ ਆ ਰਹੇ।
ਦਲ ਖ਼ਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੂੰ ਪੁੱਛਿਆ ਹੈ ਕਿ ਕੀ ਹੁਣ ਅਕਾਲੀ ਦਲ ਦੇ ਹੇਠਲੇ ਪੱਧਰ ਦੇ ਆਗੂ ਆਪਣੇ ਹੀ ਉੱਚ ਆਗੂਆਂ ਦੇ ਗੈਰ ਸਿਧਾਂਤਕ ਕਾਰਨਾਮਿਆਂ ਦੀ ਜਾਂਚ ਕਰਨਗੇ? ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਪ੍ਰੋ. ਬਡੂੰਗਰ ਦਾ ਇਹ ਫੈਸਲਾ ਇੰਝ ਪ੍ਰਤੀਤ ਹੁੰਦਾ ਹੈ ਜਿਵੇਂ ਥਾਣੇਦਾਰ ਨੂੰ ਕਿਹਾ ਜਾਵੇ ਕਿ ਉਹ ਏ.ਡੀ.ਜੀ.ਪੀ ਦੇ ਖਿਲਾਫ ਜਾਂਚ ਕਰੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਤੇ ਅੰਤ੍ਰਿਮ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਹੈ। ਦਿਲਚਸਪ ਗੱਲ਼ ਹੈ ਕਿ ਇਹ ਮੈਂਬਰ ਅਕਾਲੀ ਦਲ ਦੇ ਹਮਾਇਤੀ ਹਨ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …