‘ਆਪ’ ਵਿਧਾਇਕਾਂ, ਸੰਸਦ ਮੈਂਬਰਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ 18 ਤੋਂ ਲੱਗਣਗੇ ਪੱਕੇ ਮੋਰਚੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ 18 ਅਕਤੂਬਰ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਸ਼ੁਰੂ ਕੀਤੇ ਜਾਣਗੇ। ਇਹ ਪੱਕੇ ਮੋਰਚੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ’ਤੇ ਨਿਰਵਿਘਨ ਸ਼ੁਰੂ ਕੀਤੀ ਜਾਵੇ।
Home / ਕੈਨੇਡਾ / Front / ਬੀਕੇਯੂ ਉਗਰਾਹਾਂ ਵੱਲੋਂ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫਰੀ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …