Breaking News
Home / ਕੈਨੇਡਾ / Front / ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣ ਨੇ ਫਿਰ ਮਘਾਇਆ ਸਿਆਸੀ ਮਾਹੌਲ

ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣ ਨੇ ਫਿਰ ਮਘਾਇਆ ਸਿਆਸੀ ਮਾਹੌਲ

ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਮੁਕਾਬਲਾ ਹੋਣ ਦੇ ਆਸਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਨ੍ਹਾਂ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ’ਚ ਹੋਣ ਵਾਲੀ ਚੋਣ ਨੂੰ ਲੈ ਕੇ ਸੂਬੇ ਦਾ ਸਿਆਸੀ ਮਾਹੌਲ ਇਕ ਵਾਰ ਮਘਣ ਲੱਗਾ ਹੈ। ਭਾਵੇਂ ਇਨ੍ਹਾਂ 4 ਹਲਕਿਆਂ ਤੋਂ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ, ਪਰ ਸਿਆਸੀ ਤੋੜ ਤੋੜ ਜ਼ਰੂਰ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ. ਰਾਜ ਕੁਮਾਰ, ਬਰਨਾਲਾ ਤੋਂ ਮੀਤ ਹੇਅਰ ਅਤੇ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਲੋਕ ਸਭਾ ਚੋਣ ਜਿੱਤ ਲਈ ਸੀ ਅਤੇ ਇਹ 4 ਸੀਟਾਂ ਖਾਲੀ ਹੋ ਗਈਆਂ ਸਨ। ਸੋ ਇਹ 4 ਵਿਧਾਨ ਸਭਾ ਸੀਟਾਂ ਜਿੱਤਣ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾਉਣਗੀਆਂ।

Check Also

ਮੋਦੀ ਕੈਬਨਿਟ ਨੇ ਹਾੜ੍ਹੀ ਦੀਆਂ ਫਸਲਾਂ ਲਈ ਐਮ.ਐਸ.ਪੀ. ਨੂੰ ਦਿੱਤੀ ਪ੍ਰਵਾਨਗੀ

ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 150 ਰੁਪਏ ਵਧਾ ਕੇ 2425 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ …