Breaking News
Home / ਪੰਜਾਬ / ਹੁਸ਼ਿਆਰਪੁਰ ‘ਚ ਸਿਗਰਟ ਨਾ ਦੇਣ ‘ਤੇ ਦੁਕਾਨਦਾਰ ਦਾ ਕਤਲ

ਹੁਸ਼ਿਆਰਪੁਰ ‘ਚ ਸਿਗਰਟ ਨਾ ਦੇਣ ‘ਤੇ ਦੁਕਾਨਦਾਰ ਦਾ ਕਤਲ

logo-2-1-300x105-3-300x105ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਵਿਚ ਸਿਗਰਟ ਨੂੰ ਲੈ ਕੇ ਹੋਏ ਵਿਵਾਦ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ ਹੈ। ਹੁਸ਼ਿਆਰਪੁਰ ਦੇ ਬੱਸ ਸਟੈਂਡ ਬਾਹਰ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਨੋਦ ਰਾਣਾ ਨੂੰ ਉਧਾਰ ਵਿਚ ਸਿਗਰਟ ਦੇਣ ਤੋਂ ਇਨਕਾਰ ਕਰਨਾ ਇੰਨਾ ਭਾਰੀ ਪੈ ਗਿਆ ਕਿ ਉਸ ਨੂੰੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ।
ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਕੁਝ ਵਿਅਕਤੀਆਂ ਨੇ ਵਿਨੋਦ ਤੇ ਉਸ ਦੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਵਿਨੋਦ ਦੀ ਮੌਤ ਹੋ ਗਈ ਤੇ ਉਸ ਦਾ ਭਰਾ ਹਰਵਿੰਦਰ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਮਵੀਰ ਪੰਮਾ ਨੇ ਵਿਨੋਦ ਕੋਲੋਂ ਕੁਝ ਦਿਨ ਪਹਿਲਾਂ ਸਿਗਰਟ ਉਧਾਰ ਮੰਗੀ ਸੀ। ਸਿਗਰਟ ਉਧਾਰ ਦੇਣ ਤੋਂ ਜਦੋਂ ਵਿਨੋਦ ਨੇ ਇਨਕਾਰ ਕੀਤਾ ਤਾਂ ਦੋਹਾਂ ਵਿਚਕਾਰ ਝੜਪ ਵੀ ਹੋਈ। ਹੁਣ ਲੰਘੀ ਰਾਤ ਪੰਮਾ ਨੇ ਕਥਿਤ ਤੌਰ ‘ਤੇ ਆਪਣੇ ਕੁਝ ਸਾਥੀਆਂ ਸਮੇਤ ਵਿਨੋਦ ਦੀ ਦੁਕਾਨ ‘ਤੇ ਆ ਕੇ ਹਮਲਾ ਬੋਲ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …