ਪੰਚਕੂਲਾ : ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਚਕੂਲਾ ਵਿਖੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਅਨਿਲ ਵਿਜ, ਕ੍ਰਿਸ਼ਨ ਲਾਲ ਕੁਮਾਰ, ਰਾਓ ਨਰਵੀਰ, ਮਹੀਪਾਲ ਢਾਂਡਾ, ਰਣਵੀਰ ਗੰਗਵਾ ਸਮੇਤ 13 ਮੰਤਰੀਆਂ ਨੇ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥੂ ਅਤੇ ਐਨਡੀਏ ਦੇ ਸਹਿਯੋਗੀ ਮੌਜੂਦ ਸਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …